JALANDHAR WEATHER

ਨਵੰਬਰ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਬਰੀ ਕਰਨਾ ਪੀੜਤਾਂ ਨਾਲ ਬੇਇਨਸਾਫ਼ੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 22 ਜਨਵਰੀ (ਜਸਵੰਤ ਸਿੰਘ ਜੱਸ)-ਦਿੱਲੀ ਵਿਖੇ 1984 ’ਚ ਹੋਏ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਜਨਕਪੁਰੀ ਅਤੇ ਵਿਕਾਸਪੁਰੀ ਨਾਲ ਸੰਬੰਧਤ ਕਤਲੇਆਮ ਦੇ ਮਾਮਲਿਆਂ ’ਚ ਅਦਾਲਤ ਵਲੋਂ ਬਰੀ ਕੀਤੇ ਜਾਣਾ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਆਸ ਲਗਾਈ ਬੈਠੇ ਪੀੜਤ ਪਰਿਵਾਰਾਂ ਨਾਲ ਘੋਰ ਬੇਇਨਸਾਫ਼ੀ ਹੈ।

ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਬਿਆਨ ’ਚ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨੇ ਉਨ੍ਹਾਂ ਪੀੜਤ ਪਰਿਵਾਰਾਂ ਨੂੰ ਮਾਨਸਿਕ ਤੌਰ ’ਤੇ ਡੂੰਘੀ ਸੱਟ ਮਾਰੀ ਹੈ, ਜੋ ਲੰਮੇ ਸਮੇਂ ਤੋਂ ਇਨਸਾਫ਼ ਦੀ ਲੜਾਈ ਲੜ ਰਹੇ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨਵੰਬਰ 1984 ਦਾ ਸਿੱਖ ਕਤਲੇਆਮ ਇਤਿਹਾਸ ਅੰਦਰ ਘੱਲੂਘਾਰੇ ਵਜੋਂ ਦਰਜ ਹੈ, ਜਦੋਂ ਸਰਕਾਰੀ ਸ਼ਹਿ ’ਤੇ ਸਿੱਖਾਂ ਨੂੰ ਵਹਿਸ਼ੀਆਨਾ ਢੰਗ ਨਾਲ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਪੀੜਤ ਪਰਿਵਾਰ ਕਰੀਬ 41 ਸਾਲਾਂ ਤੋਂ ਇਨਸਾਫ਼ ਦੀ ਲੜਾਈ ਲੜ ਰਹੇ ਹਨ। ਇੰਨੀ ਲੰਬੀ ਲੜਾਈ ਲੜਨ ਤੋਂ ਬਾਅਦ ਅਦਾਲਤ ਦਾ ਇਹ ਫੈਸਲਾ ਪੀੜਤਾਂ ਦੇ ਨਾਲ-ਨਾਲ ਸਮੁੱਚੀ ਕੌਮ ਨੂੰ ਵੱਡੀ ਪੀੜਾ ਦੇਣ ਵਾਲਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸੱਜਣ ਕੁਮਾਰ ਸਾਫ਼ ਤੌਰ ’ਤੇ ਦਿੱਲੀ ਸਿੱਖ ਕਤਲੇਆਮ ਦਾ ਦੋਸ਼ੀ ਹੈ ਅਤੇ ਉਹ ਪਹਿਲਾਂ ਵੀ ਇਕ ਕੇਸ ਵਿਚ ਸਜ਼ਾ ਭੁਗਤ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਇਨ੍ਹਾਂ ਮਾਮਲਿਆਂ ’ਚ ਸਜ਼ਾ ਤੋਂ ਬਚ ਜਾਣਾ ਦੁਖਦਾਈ ਤੇ ਨਿਰਾਸ਼ਾਜਨਕ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ