JALANDHAR WEATHER

ਸਰਕਾਰੀ ਸਕੂਲ ਦੀ ਪ੍ਰਿੰਸੀਪਲ ਨੂੰ ਮੁਅੱਤਲ ਕਰਨ ਦੇ ਹੁਕਮ

ਅੰਮ੍ਰਿਤਸਰ, 22 ਜਨਵਰੀ- ਅੰਮ੍ਰਿਤਸਰ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਨੂੰ ਸਸਪੈਂਡ ਕਰਨ ਦੇ ਹੁਕਮ ਹੋਏ ਹਨ। ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੇ ਆਪ ਇਹ ਜਾਣਕਾਰੀ ਦਿੱਤੀ ਹੈ।ਸੂਤਰਾਂ ਅਨੁਸਾਰ ਸਰਕਾਰੀ ਸਕੂਲ ਪਿੰਡ ਮੁਰਦਾਪੁਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਡੀ.ਪੀ.ਈ. ਅਧਿਆਪਕ ਜੋਰਇੰਦਰ ਸਿੰਘ ਖਿਲਾਫ ਵਰਤੀ ਗਈ ਜਾਤੀ ਸੂਚਕ ਸ਼ਬਦਾਵਲੀ ਕਾਰਨ ਇਹ ਹੁਕਮ ਜਾਰੀ ਹੋਏ ਹਨ। ਵਿਭਾਗ ਵਲੋਂ ਗਠਿਤ ਦੋ ਮੈਂਬਰੀ ਕਮੇਟੀ ਵਿਚ ਵੀ ਰੇਖਾ ਮਹਾਜਨ ਦੋਸ਼ੀ ਪਾਈ ਗਈ ਸੀ।

ਕੇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਨੇ ਕਿਹਾ ਕਿ ਇਸ ਕੇਸ ਸਬੰਧੀ ਦੋ ਤਰੀਕਾਂ ਉਤੇ ਸੁਣਵਾਈ ਕਮਿਸ਼ਨ ਕੋਰਟ 'ਚ ਹੋਈ ਹੈ। ਮੁੱਢਲੀ ਜਾਂਚ ਦੌਰਾਨ ਹੀ ਪ੍ਰਿੰਸੀਪਲ ਰੇਖਾ ਮਹਾਜਨ ਦੋਸ਼ੀ ਪਾਈ ਗਈ ਸੀ ਪਰ ਵਿਭਾਗੀ ਜਾਂਚ ਵਿਚ ਸਿੱਧ ਹੋ ਚੁੱਕਾ ਹੈ ਕਿ ਪ੍ਰਿੰਸੀਪਲ ਰੇਖਾ ਮਹਾਜਨ ਆਦਤਨ ਦੋਸ਼ੀ ਹੈ, ਇਸ ਲਈ ਵਿਭਾਗੀ ਕਾਰਵਾਈ ਲਈ ਲਿਖਿਆ ਗਿਆ। ਅਗਲੀਆਂ ਤਰੀਕਾਂ ਵਿਚ ਸੁਣਵਾਈ ਜਾਰੀ ਰਹੇਗੀ ਅਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਐਕਟ 1989 ਦੀ ਕਾਨੂੰਨੀ ਕਾਰਵਾਈ ਲਈ ਵੀ ਪੁਲਿਸ ਵਿਭਾਗ ਨੂੰ ਪਾਬੰਦ ਕੀਤਾ ਜਾਵੇਗਾ।

ਕਮਿਸ਼ਨ ਦੇ ਚੇਅਰਮੈਨ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਾਨੂੰਨੀ ਦਾਇਰੇ ਦੀ ਪਾਲਣਾ ਕਰਨ। ਸਮੁੱਚੇ ਸਮਾਜ ਵਿਚ ਜਾਤੀ, ਧਰਮ, ਨਸਲ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਸਾਰੀਆਂ ਜਾਤਾਂ ਬਿਰਾਦਰੀਆਂ ਦੇ ਲੋਕਾਂ ਨਾਲ ਪ੍ਰੇਮ ਭਾਈਚਾਰੇ ਨਾਲ ਬਰਾਬਰਤਾ ਦਾ ਦਰਜਾ ਦਿੰਦੇ ਹੋਏ ਜੀਵਨ ਗੁਜਰ ਬਸਰ ਕਰਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ