ਚੰਨੀ ਦੇ ਜਾਤੀ ਵਾਲੇ ਬਿਆਨ ਤੋਂ ਬਾਅਦ ਦਿੱਲੀ ’ਚ ਕਾਂਗਰਸ ਦੀ ਅਹਿਮ ਮੀਟਿੰਗ
ਨਵੀਂ ਦਿੱਲੀ, 22 ਜਨਵਰੀ- ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵਲੋਂ ਜਾਤੀ ਵਾਲੇ ਬਿਆਨ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਇਸ ਲਈ ਦਿੱਲੀ ਦੀ ਕਾਂਗਰਸ ਹਾਈਕਮਾਨ ਨੇ ਇਕ ਵੱਡੀ ਮੀਟਿੰਗ ਸੱਦੀ ਹੈ। ਸੂਤਰਾਂ ਅਨੁਸਾਰ ਇਹ ਮੀਟਿੰਗ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਅਗਵਾਈ ਵਿਚ ਹੋ ਰਹੀ ਹੈ।
ਇਸ ਮੀਟਿੰਗ ਵਿਚ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ, ਚਰਨਜੀਤ ਚੰਨੀ ਤੇ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਹੋਰ ਵੀ ਕਈ ਸੀਨੀਅਰ ਨੇਤਾਵਾਂ ਨੂੰ ਬੁਲਾਇਆ ਗਿਆ ਹੈ।
;
;
;
;
;
;
;