ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਕੁੱਟਮਾਰ
ਕਪੂਰਥਲਾ, 22 ਜਨਵਰੀ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਚ ਬੰਦ ਇਕ ਹਵਾਲਾਤੀ ਨੂੰ ਜੇਲ੍ਹ 'ਚ ਬੰਦੇ ਕੁਝ ਹੋਰ ਹਵਾਲਾਤੀਆਂ ਨੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਟਮਾਰ ਕਰਕੇ ਜ਼ਖਮੀ ਕਰ ਦਿੱਤਾ, ਜਿਸਨੂੰ ਜੇਲ੍ਹ ਕਰਮਚਾਰੀਆਂ ਵਲੋਂ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜ਼ੇਰੇ ਇਲਾਜ ਰਾਹੁਲ ਤੇਜੀ ਪੁੱਤਰ ਸੁਰਿੰਦਰ ਸਿੰਘ ਵਾਸੀ ਕੇਂਦਰੀ ਜੇਲ੍ਹ ਨੇ ਦੱਸਿਆ ਕਿ ਉਹ ਜੇਲ੍ਹ ਦੀ ਗਰਾਊਂਡ 'ਚ ਬੈਠਾ ਸੀ ਤਾਂ ਅਚਾਨਕ ਪਿੱਛੋਂ ਕੁੱਝ ਹਵਾਲਾਤੀ ਆਏ ਤੇ ਉਸ ਦੇ ਸਿਰ 'ਤੇ ਰਾਡਾਂ ਨਾਲ ਹਮਲਾ ਕਰਕੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤ, ਜਿਸਦਾ ਇਲਾਜ ਡਿਊਟੀ ਡਾ. ਯੁਕਤਾ ਵਲੋਂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
;
;
;
;
;
;
;
;