ਮੀਂਹ ਨੇ ਬਦਲਿਆ ਪੰਜਾਬ ਦਾ ਮੌਸਮ
ਚੰਡੀਗੜ੍ਹ, 23 ਜਨਵਰੀ- ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਨੇ ਮੌਸਮ ਬਦਲ ਦਿੱਤਾ ਹੈ। ਬੀਤੀ ਰਾਤ ਤੋਂ ਅੱਜ ਸਵੇਰ ਤੱਕ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਨੇ ਠੰਢ ਵਧਾ ਦਿੱਤੀ ਹੈ। ਜਲੰਧਰ ਵਿਚ ਵੀ ਗੜੇਮਾਰੀ ਹੋਈ, ਜਿਸ ਤੋਂ ਬਾਅਦ ਤੇਜ਼ ਹਵਾਵਾਂ ਚੱਲੀਆਂ। ਇਸ ਦੌਰਾਨ ਮੀਂਹ ਕਾਰਨ ਲੁਧਿਆਣਾ ਅਤੇ ਅੰਮ੍ਰਿਤਸਰ ਵਿਚ ਤਾਪਮਾਨ ਵੀ ਡਿੱਗ ਗਿਆ। ਹੁਸ਼ਿਆਰਪੁਰ ਵਿਚ ਘੱਟੋ-ਘੱਟ ਤਾਪਮਾਨ 3.2 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਯਾਨੀ ਅੱਜ ਦਿਨ ਭਰ ਮੌਸਮ ਖ਼ਰਾਬ ਰਹੇਗਾ। ਦਿਨ ਭਰ ਰੁਕ-ਰੁਕ ਕੇ ਮੀਂਹ ਪਵੇਗਾ। ਮੀਂਹ ਦੀ ਸੰਭਾਵਨਾ 78% ਤੱਕ ਹੈ। ਪੱਛਮੀ ਗੜਬੜੀ ਦੇ ਕਾਰਨ ਜਲੰਧਰ ਨਾਲ ਲੱਗਦੇ ਅੰਮ੍ਰਿਤਸਰ ਅਤੇ ਲੁਧਿਆਣਾ ਵਿਚ ਅਗਲੇ ਦੋ ਦਿਨਾਂ ਲਈ ਮੀਂਹ, ਗਰਜ-ਤੂਫ਼ਾਨ ਅਤੇ ਗੜੇਮਾਰੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ (ਮੋਹਾਲੀ) ਦੇ ਕੁਝ ਇਲਾਕਿਆਂ ਵਿਚ ਗਰਜ-ਤੂਫਾਨ ਦੇ ਨਾਲ ਗੜੇਮਾਰੀ ਹੋ ਸਕਦੀ ਹੈ।
ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਮਲੇਰਕੋਟਲਾ ਦੇ ਕੁਝ ਇਲਾਕਿਆਂ ਵਿਚ ਗਰਜ-ਤੂਫਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿਚ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਕੁਝ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਸੰਬੰਧੀ ਚਿਤਾਵਨੀ ਜਾਰੀ ਕੀਤੀ ਗਈ ਹੈ।
;
;
;
;
;
;
;
;
;