JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ ਤਿਰੂਵਨੰਤਪੁਰਮ ਵਿਚ 3 ਅੰਮ੍ਰਿਤ ਭਾਰਤ ਰੇਲਗੱਡੀਆਂ, ਵਿਕਾਸ ਪ੍ਰੋਜੈਕਟਾਂ ਨੂੰ ਦਿਖਾਈ ਹਰੀ ਝੰਡੀ

ਤਿਰੂਵਨੰਤਪੁਰਮ (ਕੇਰਲ), 23 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਅੰਮ੍ਰਿਤ ਭਾਰਤ ਐਕਸਪ੍ਰੈਸ ਰੇਲਗੱਡੀਆਂ ਅਤੇ ਇਕ ਯਾਤਰੀ ਰੇਲਗੱਡੀ ਸਮੇਤ ਚਾਰ ਨਵੀਆਂ ਰੇਲਗੱਡੀਆਂ ਨੂੰ ਹਰੀ ਝੰਡੀ ਦਿਖਾਈ ਅਤੇ ਕੇਰਲ ਦੀ ਰਾਜਧਾਨੀ ਤਿਰੂਵਨੰਤਪੁਰਮ ਵਿਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।
ਕੇਰਲ ਵਿਧਾਨ ਸਭਾ ਚੋਣਾਂ ਦੇ ਮੋਡ ਵਿਚ ਦਾਖ਼ਲ ਹੋਣ 'ਤੇ ਇਥੇ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਰਵਾਇਤੀ ਸ਼ੁਭਕਾਮਨਾਵਾਂ "ਨਮਸਕਾਰਮ!" ਨਾਲ ਸ਼ੁਰੂਆਤ ਕੀਤੀ ਅਤੇ ਆਪਣੇ ਲੰਬੇ ਸਮੇਂ ਦੇ ਦੋਸਤ ਅਤੇ ਪੀ ਪੀ ਰਾਜੇਸ਼ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ, ਜਿਨ੍ਹਾਂ ਨੇ ਸ਼ਹਿਰ ਦੀਆਂ ਨਗਰ ਨਿਗਮ ਚੋਣਾਂ ਵਿਚ ਭਾਜਪਾ ਦੇ ਕੇਰਲ ਵਿਚ ਪਹਿਲੀ ਵਾਰ ਸੱਤਾ ਵਿਚ ਆਉਣ ਤੋਂ ਬਾਅਦ ਤਿਰੂਵਨੰਤਪੁਰਮ ਵਿਚ ਮੇਅਰ ਵਜੋਂ ਸਹੁੰ ਚੁੱਕੀ ਸੀ।ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਰਲ ਦੇ ਵਿਕਾਸ ਲਈ ਕੇਂਦਰ ਸਰਕਾਰ ਦੇ ਯਤਨਾਂ ਨੂੰ ਹੁਲਾਰਾ ਮਿਲਿਆ ਹੈ ਅਤੇ ਅੱਜ ਕੇਰਲ ਵਿਚ ਰੇਲ ਸੰਪਰਕ ਨੂੰ ਮਜ਼ਬੂਤੀ ਮਿਲੀ ਹੈ। ਉਨ੍ਹਾਂ ਨੇ ਤਿਰੂਵਨੰਤਪੁਰਮ ਨੂੰ ਦੇਸ਼ ਦਾ ਸਟਾਰਟਅੱਪ ਹੱਬ ਬਣਾਉਣ ਲਈ ਕੀਤੀ ਗਈ ਪਹਿਲ ਬਾਰੇ ਵੀ ਗੱਲ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ