ਨਸ਼ਾ ਸਮੱਗਲਰਾਂ ਦੀ ਨਾਜਾਇਜ਼ ਜਾਇਦਾਦ ’ਤੇ ਚੱਲਿਆ ਪੀਲਾ ਪੰਜਾ
ਧਰਮਗੜ੍ਹ (ਸੰਗਰੂਰ) , 23 ਜਨਵਰੀ (ਗੁਰਜੀਤ ਸਿੰਘ ਚਹਿਲ) - ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ (ਆਈ.ਪੀ.ਐਸ.) ਦੇ ਦਿਸ਼ਾ ਨਿਰਦੇਸਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਨਸ਼ਾ ਸਮੱਗਲਰਾਂ ਖਿਲਾਫ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਰਾਜੇਸ਼ ਛਿੱਬਰ ਕਪਤਾਨ ਪੁਲਿਸ ਸੰਗਰੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਪੰਚਾਇਤ ਹਰਿਆਉ ਵਲੋਂ ਮਤਾ ਨੰਬਰ 1 ਰਾਹੀਂ ਖਸਰੇ ਦੀ ਨਿਸ਼ਾਨਦੇਹੀ ਕਰਵਾਉਣ ਦੀ ਮੰਗ ਕੀਤੀ ਗਈ ਅਤੇ ਉਕਤ ਖਸਰਾ ਨੰਬਰ ’ਤੇ ਸ਼ਿੰਦਰ ਕੌਰ ਪਤਨੀ ਕਰਨੈਲ ਸਿੰਘ ਵਾਸੀ ਹਰਿਆਉ ਅਤੇ ਗੁਰਪਾਲ ਸਿੰਘ ਉਰਫ ਗੋਰਾ ਪੁੱਤਰ ਦੱਲ ਸਿੰਘ ਵਾਸੀ ਹਰਿਆਉ ਦਾ ਨਾਜਾਇਜ਼ ਕਬਜ਼ਾ ਪਾਇਆ ਗਿਆ।
ਨਾਜਾਇਜ਼ ਕਬਜ਼ੇ ਨੂੰ ਛੁਡਾਉਣ ਲਈ ਬੀ.ਡੀ.ਪੀ.ਓ. ਲਹਿਰਾ ਵਲੋਂ ਨਜਾਇਜ ਕਬਜਾ ਦੂਰ ਕਰਵਾਉਣ ਲਈ ਪੁਲਿਸ ਇਮਦਾਦ ਦੀ ਮੰਗ ਕੀਤੀ ਗਈ । ਪੁਲਿਸ ਕਪਤਾਨ ਰਾਜੇਸ਼ ਛਿੱਬਰ ਦੀ ਅਗਵਾਈ 'ਚ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਲਹਿਰਾ ਰਣਬੀਰ ਸਿੰਘ ਅਤੇ ਇੰਸ: ਮਨਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਲਹਿਰਾ ਸਮੇਤ ਪੁਲਿਸ ਫੋਰਸ ਦੀ ਮਦਦ ਨਾਲ ਸ਼ਿੰਦਰ ਕੌਰ ਪਤਨੀ ਕਰਨੈਲ ਸਿੰਘ ਵਾਸੀ ਹਰਿਆਉ, ਜਿਸ ਖਿਲਾਫ 12 ਮੁਕੱਦਮੇ ਅਤੇ ਗੁਰਪਾਲ ਸਿੰਘ ਉਰਫ ਗੋਰਾ ਪੁੱਤਰ ਦੱਲੂ ਸਿੰਘ ਵਾਸੀ ਹਰਿਆਉ, ਜਿਸ ਦੇ ਖਿਲਾਫ 3 ਅਪਰਾਧਿਕ ਮੁਕੱਦਮੇ ਦਰਜ ਹਨ, ਵਲੋਂ ਨਾਜਾਇਜ਼ ਕਬਜ਼ਾ ਕਰਕੇ ਉਸਾਰੀ ਕੀਤੇ ਗਏ ਮਕਾਨਾਂ ਨੂੰ ਢਾਹ ਕੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਇਆ ਗਿਆ।
;
;
;
;
;
;
;
;