JALANDHAR WEATHER

ਡੇਢ ਕਿੱਲੋ ਹੈਰੋਇਨ ਸਮੇਤ ਇਕ ਕਾਬੂ

ਅਟਾਰੀ ਸਰਹੱਦ, (ਅੰਮ੍ਰਿਤਸਰ)-23 ਜਨਵਰੀ-(ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)-ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦ ਡੀ.ਐਸ.ਪੀ. ਅਟਾਰੀ ਯਾਦਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਏ.ਐਸ.ਆਈ. ਦਵਿੰਦਰ ਪਾਲ ਸਿੰਘ ਪੁਲਿਸ ਚੌਕੀ ਰਾਜਾਤਾਰ ਥਾਣਾ ’ਚ ਘਰਿੰਡਾ ਪੁਲਿਸ ਵਲੋਂ ਡੇਢ ਕਿਲੋ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ। ਜਾਣਕਾਰੀ ਅਨੁਸਾਰ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਨਸ਼ਾ ਤਸਕਰ ਪਿਛਲੇ ਲੰਮੇ ਸਮੇਂ ਤੋਂ ਪਾਕਿਸਤਾਨ ਦੇ ਨਾਲ ਸੰਬੰਧ ਰੱਖਦਾ ਹੋਇਆ ਭਾਰਤ ਅੰਦਰ ਨਸ਼ਿਆਂ ਨੂੰ ਪ੍ਰਫੁੱਲਤ ਕਰਨ ਲਈਤੇਜ਼ੀ ਨਾਲ ਅੱਗੇ ਵਧ ਰਿਹਾ ਸੀ। ਜਿਸਨੂੰ ਪੁਲਿਸ ਕਰਮਚਾਰੀਆਂ ਵਲੋਂ ਘੇਰਾਬੰਦੀ ਕਰਕੇ ਉਸ ਪਾਸੋਂ ਹੈਰੋਇਨ ਬਰਾਮਦ ਕੀਤੀ ਗਈ ਹੈ। ਦੋਸ਼ੀ ਦੀ ਪਛਾਣ ਦਿਲਬਾਗ ਸਿੰਘ ਬਾਗਾ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਰਾਜਾਤਾਲ ਨੂੰ ਪਿੰਡ ਗੱਲੂਵਾਲ ਸ਼ਮਸ਼ਾਨਘਾਟ ਦੇ ਕੋਲ ਦੇ ਨਜ਼ਦੀਕ ਇਕ ਕਿਲੋ 523 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ