JALANDHAR WEATHER

ਗੈਂਗਸਟਰਾਂ ’ਤੇ ਵਾਰ ਮੁਹਿੰਮ ਤਹਿਤ ਕਿਰਾਏ ਦੇ ਮਕਾਨਾਂ ’ਚ ਰਹਿ ਰਹੇ ਪਰਿਵਾਰਾਂ ਤੋਂ ਪੁੱਛਗਿਛ

ਤਪਾ ਮੰਡੀ, 23 ਜਨਵਰੀ (ਵਿਜੇ ਸ਼ਰਮਾ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲਤਾ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਵਲੋਂ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇਕ ਨਵੀਂ ਮੁਹਿੰਮ ਗੈਂਗਸਟਰਾਂ ’ਤੇ ਵਾਰ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਲੜੀ ਤਹਿਤ ਬਰਨਾਲਾ ਜ਼ਿਲ੍ਹੇ ਦੇ ਐਸਪੀ ਡੀ ਅਸ਼ੋਕ ਸ਼ਰਮਾ ਬਰਨਾਲਾ ਤੇ ਸਬ ਡਿਵੀਜ਼ਨ ਦੇ ਡੀਐਸਪੀ ਗੁਰਪ੍ਰੀਤ ਸਿੰਘ ਸਿੱਧੂ ਵਲੋਂ ਤਪਾ ਦੇ ਬਾਹਰਲੇ ਬੱਸ ਸਟੈਂਡ ’ਤੇ ਕਿਰਾਏ ’ਤੇ ਰਹਿੰਦੇ ਪਰਿਵਾਰਾਂ ਦੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ।

ਇਸ ਮੌਕੇ ਡੀ.ਐਸ.ਪੀ. ਗੁਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਡਾਇਰੈਕਟਰ ਜਰਨਲ ਆਫ ਪੁਲਿਸ (ਡੀਜੀਪੀ) ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਪੁਲਿਸ ਮੁਖੀ ਦੀ ਅਗਵਾਈ ਹੇਠ ਗੈਂਗਸਟਰਾਂ ’ਤੇ ਵਾਰ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਲੜੀ ਤਹਿਤ ਮਕਾਨਾਂ ਅੰਦਰ ਕਿਰਾਏ ’ਤੇ ਰਹਿ ਰਹੇ ਪਰਿਵਾਰਾਂ ਦੀ ਬਾਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਮਾਲਕਾਂ ਨੂੰ ਅਪੀਲ ਕੀਤੀ ਕਿ ਜੋ ਵੀ ਕੋਈ ਉਨ੍ਹਾਂ ਦੇ ਮਕਾਨ ’ਚ ਕਿਰਾਏ ’ਤੇ ਪਰਿਵਾਰ ਰਹਿੰਦਾ ਹੈ, ਉਸ ਦੀ ਸਾਰੀ ਜਾਣਕਾਰੀ ਪੁਲਿਸ ਸਟੇਸ਼ਨ ਤਪਾ ਅੰਦਰ ਦਿੱਤੀ ਜਾਵੇ ਤਾਂ ਜੋ ਕਿਰਾਏਦਾਰਾਂ ਦਾ ਪਿਛਲਾ ਰਿਕਾਰਡ ਘੋਖਿਆ ਜਾ ਸਕੇ। ਉਹਨਾਂ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਕਿਉਂਕਿ ਗੈਂਗਸਟਰਾਂ ਵਿਰੁੱਧ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵੱਲੋਂ ਵੱਡੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ । ਇਸ ਮੌਕੇ ਥਾਣਾ ਇੰਚਾਰਜ ਸ਼ਰੀਫ ਖਾਨ ,ਸਿਟੀ ਇੰਚਾਰਜ ਬਲਜੀਤ ਸਿੰਘ ਗਿੱਲ ਏਐਸਆਈ ਗੁਰਪਿਆਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਦੇ ਮੁਲਾਜ਼ਮ ਹਾਜ਼ਰ ਸਨ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ