ਦਾਣਾ ਮੰਡੀ ਢਿੱਲਵਾਂ ਦੇ ਨੇੜਿਓਂ ਮਿਲੀ ਲਾ.ਸ਼
ਢਿੱਲਵਾਂ, 23 ਜਨਵਰੀ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ)- ਅੱਜ ਸ਼ਾਮ ਦਾਣਾ ਮੰਡੀ ਢਿੱਲਵਾਂ ਦੇ ਕੋਲੋਂ ਲਾ.ਸ਼ ਮਿਲਣ ਦਾ ਸਮਾਚਾਰ ਮਿਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਢਿੱਲਵਾਂ ਦੇ ਮੁਖੀ ਦਲਬਿੰਦਰਬੀਰ ਸਿੰਘ ਤੇ ਏ.ਐਸ.ਆਈ ਮੂਰਤਾ ਸਿੰਘ ਨੇ ਦੱਸਿਆ ਕਿ ਰਾਹਗੀਰ ਪਾਸੋਂ ਉਕਤ ਸਥਾਨ ਉਤੇ ਲਾਸ਼ ਪਏ ਹੋਣ ਦੀ ਸੂਚਨਾ ਮਿਲੀ ਸੀ, ਜਿਸ |ਤੇ ਉ ਉਹ ਮੌਕੇ |ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ 'ਚ ਲਿਆ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਕੋਲੋਂ ਕੋਈ ਸ਼ਨਾਖਤੀ ਪੱਤਰ ਬਰਾਮਦ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਲਾ.ਸ਼ ਦੀ ਸ਼ਨਾਖਤ ਲਈ ਸਿਵਲ ਹਸਪਤਾਲ ਕਪੂਰਥਲਾ ਵਿਚ 72 ਘੰਟੇ ਲਈ ਰੱਖਿਆ ਗਿਆ ਹੈ। ਇਸ ਸੰਬੰਧੀ ਥਾਣਾ ਢਿੱਲਵਾਂ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
;
;
;
;
;
;
;
;