ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਮੁਲਤਵੀ ਕਰਨ ਦਾ ਫੈਸਲਾ
ਸ੍ਰੀ ਅਨੰਦਪੁਰ ਸਾਹਿਬ, 23 ਜਨਵਰੀ (ਜੇ ਐਸ ਨਿੱਕੂਵਾਲ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 24 ਜਨਵਰੀ ਨੂੰ ਵਿਰਾਸਤ ਏ ਖਾਲਸਾ ਵਿਖੇ ਹੋਣ ਵਾਲੇ ਉੱਤਮ ਸਕੂਲ ਪੁਰਸਕਾਰ ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਵਲੋਂ ਕੀਤੀ ਪੇਸ਼ਨਗੋਈ ਦੇ ਮੱਦੇਨਜ਼ਰ ਇਹ ਸਮਾਗਮ ਮੁਲਤਵੀ ਕੀਤਾ ਗਿਆ ਹੈ।
ਇਸ ਸਮਾਗਮ ’ਚ ਸੂਬੇ ਭਰ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ/ ਅਧਿਆਪਕਾਂ ਨੇ ਸ਼ਾਮਿਲ ਹੋਣਾ ਸੀ, ਪ੍ਰੰਤੂ ਪੰਜਾਬ ’ਚ ਬਦਲੇ ਮੌਸਮ ਦੇ ਮਿਜਾਜ਼ ਅਤੇ ਖਰਾਬ ਮੌਸਮ ਕਾਰਨ ਦੂਰ ਦੂਰਾਡੇ ਦੇ ਜ਼ਿਲ੍ਹਿਆਂ ਤੋਂ ਸ੍ਰੀ ਅਨੰਦਪੁਰ ਸਾਹਿਬ ਸਮਾਗਮ ’ਚ ਪਹੁੰਚਣ ਵਾਲੇ ਅਧਿਕਾਰੀਆਂ ਦੀਆਂ ਔਕੜਾਂ ਨੂੰ ਧਿਆਨ ’ਚ ਰੱਖਦੇ ਹੋਏ ਇਹ ਸਮਾਗਮ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਗਿਆ ਹੈ। ਇਹ ਜਾਣਕਾਰੀ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ਼੍ਰੀਮਤੀ ਸੋਨਾਲੀ ਗਿਰੀ ਆਈ.ਏ.ਐਸ. ਨੇ ਦਿੱਤੀ।
;
;
;
;
;
;
;
;