ਮਾਪਿਆਂ ਦੇ ਇਕਲੌਤੇ ਪੁੱਤ ਦਾ 27 ਦਿਨਾਂ ਬਾਅਦ ਹੋਇਆ ਅੰਤਿਮ ਸੰਸਕਾਰ, ਕੈਨੇਡਾ 'ਚ ਹੋਈ ਸੀ ਮੌਤ
ਮਹਿਲ ਕਲਾਂ, (ਬਰਨਾਲਾ) 23 ਜਨਵਰੀ (ਅਵਤਾਰ ਸਿੰਘ ਅਣਖੀ)-ਕੈਨੇਡਾ ਦੇ ਸਰੀ ਸ਼ਹਿਰ 'ਚ ਲੰਘੀ 26 ਦਸੰਬਰ ਨੂੰ ਮੌਤ ਦਾ ਸ਼ਿਕਾਰ ਹੋਏ ਪਿੰਡ ਛੀਨੀਵਾਲ ਕਲਾਂ ( ਬਰਨਾਲਾ) ਦੇ ਨੌਜਵਾਨ ਬਲਤੇਜ ਸਿੰਘ (24) ਪੁੱਤਰ ਜਗਤਾਰ ਸਿੰਘ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਜੱਦੀ ਪਿੰਡ ਪੁੱਜੀ, ਤਾਂ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਦੌੜ ਗਈ। ਮਾਪਿਆਂ ਦੇ ਇਕਲੌਤੇ ਪੁੱਤਰ ਦਾ ਅੰਤਿਮ ਸੰਸਕਾਰ ਅੱਜ ਬੇਹੱਦ ਗਮਗੀਨ ਮਾਹੌਲ ’ਚ ਕੀਤਾ ਗਿਆ, ਜਿੱਥੇ ਹਰ ਅੱਖ ਨਮ ਨਜ਼ਰ ਆਈ।
ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਐਡਵੋਕੇਟ ਜਸਵੀਰ ਸਿੰਘ ਖੇੜੀ, ਚੇਅਰਮੈਨ ਸੁਖਵਿੰਦਰ ਦਾਸ ਕੁਰੜ ਆਦਿ ਆਗੂ, ਪਿੰਡ ਵਾਸੀ ਵੱਡੀ ਗਿਣਤੀ 'ਚ ਹਾਜ਼ਰ ਸਨ।
;
;
;
;
;
;
;
;