JALANDHAR WEATHER

ਨੂਰਪੁਰ ’ਚ ਫੈਕਟਰੀ ’ਚ ਲੱਗੀ ਭਿਆਨਕ ਅੱਗ

ਨੂਰਪੁਰ, (ਜਲੰਧਰ) 23 ਜਨਵਰੀ- ਜਲੰਧਰ ਦੇ ਪਠਾਨਕੋਟ ਰੋਡ 'ਤੇ ਨੂਰਪੁਰ ਇਲਾਕੇ ’ਚ ਇਕ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ ਹੈ।

ਅੱਗ ਦੀਆਂ ਲਪਟਾਂ ਦੂਰੋਂ ਦਿਖਾਈ ਦੇ ਰਹੀਆਂ ਹਨ। ਅੱਗ ਇੰਨੀ ਭਿਆਨਕ ਹੈ ਕਿ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਇਸਨੂੰ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਅਜੇ ਵੀ ਇਸਨੂੰ ਕਾਬੂ ਕਰਨਾ ਮੁਸ਼ਕਲ ਹੈ। ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਫੈਕਟਰੀ ਪੂਰੀ ਤਰ੍ਹਾਂ ਅੱਗ ਦੀ ਲਪੇਟ ’ਚ ਹੈ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਕਰਮਚਾਰੀ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ