JALANDHAR WEATHER

ਬਾਬਾ ਹਰਨਾਮ ਸਿੰਘ ਦਾ ਨੰਦੇੜ ਪਹੁੰਚਣ ‘ਤੇ ਸ਼ਾਨਦਾਰ ਸਵਾਗਤ

ਸ੍ਰੀ ਹਜ਼ੂਰ ਸਾਹਿਬ, 23 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ‘ਚ ਸ਼ਾਮਿਲ ਹੋਣ ਲਈ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖ਼ਾਲਸਾ ਦਾ ਨੰਦੇੜ ਏਅਰਪੋਰਟ ਪਹੁੰਚਣ ‘ਤੇ ਗੁਲਾਬ ਦੇ ਫੁੱਲਾਂ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮਹਾਰਾਸ਼ਟਰ ਦੇ ਕੈਬਨਿਟ ਮੰਤਰੀ ਗਿਰਿਸ਼ ਮਹਾਜਨ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਜਥੇਦਾਰ ਬਾਬਾ ਕੁਲਵੰਤ ਸਿੰਘ ਦੀ ਅਗਵਾਈ ਹੇਠ ਮਹਾਰਾਸ਼ਟਰ ਸਰਕਾਰ ਵਲੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੰਦੇੜ ਵਿਖੇ 24 ਅਤੇ 25 ਜਨਵਰੀ ਨੂੰ 350 ਸਾਲਾ ਸ਼ਤਾਬਦੀ ਮਨਾਈ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ