JALANDHAR WEATHER

ਇਕ ਨੌਜਵਾਨ ਨੇ ਪੱਖੇ ਨਾਲਾ ਫਾਹਾ ਲੈ ਕੇ ਕੀਤੀ ਆਪਣੀ ਜੀਵਨ ਲੀਲ੍ਹਾ ਸਮਾਪਤ

ਕਪੂਰਥਲਾ, 23 ਜਨਵਰੀ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਸ਼ੇਖਾਂਵਾਲਾ ਵਿਖੇ ਇਕ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਭਰਾ ਲਾਲ ਕ੍ਰਿਸ਼ਨ ਨੇ ਦੱਸਿਆ ਕਿ ਉਹ ਸਾਰੇ ਜਲੰਧਰ ਵਿਖੇ ਇਕ ਵਿਆਹ ਸਮਾਗਮ 'ਤੇ ਗਏ ਸਨ ਉਨ੍ਹਾਂ ਦਾ ਭਰਾ ਅਰਜੁਨ ਮਹਿਰਾ ਪੁੱਤਰ ਅਸ਼ਵਨੀ ਕੁਮਾਰ ਵਾਸੀ ਸ਼ੇਖਾਂਵਾਲਾ ਜੋ ਕਿ ਘਰ ਵਿਚ ਇਕੱਲਾ ਸੀ | ਉਨ੍ਹਾਂ ਦੱਸਿਆ ਕਿ ਜਦੋਂ ਅਸੀਂ ਘਰ ਆ ਕੇ ਦੇਖਿਆ ਤਾਂ ਉਸ ਦਾ ਭਰਾ ਅਰਜੁਨ ਪੱਖੇ ਨਾਲ ਲਟਕ ਰਿਹਾ ਸੀ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਜਾਇਆ ਗਿਆ, ਜਿੱਥੇ ਡਿਊਟੀ ਡਾਕਟਰ ਵਿਜੇ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ | ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ