ਜੋਬਨਪ੍ਰੀਤ ਦੇ ਪਰਿਵਾਰ ਨੂੰ ਦਿੱਤੀ ਜਾਵੇਗੀ ਹਰ ਸੰਭਵ ਮਦਦ- ਮੁੱਖ ਮੰਤਰੀ ਪੰਜਾਬ
ਚੰਡੀਗੜ੍ਹ, 23 ਜਨਵਰੀ- ਜੰਮੂ ਕਸ਼ਮੀਰ ’ਚ ਹਾਦਸੇ ਦੌਰਾਨ ਮਾਰੇ ਗਏ ਜੋਬਨਪ੍ਰੀਤ ਸਿੰਘ ਦੀ ਮੌਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰ ਕਿਹਾ ਕਿ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਡੋਡਾ ਵਿਖੇ ਜਵਾਨਾਂ ਨਾਲ ਭਰੀ ਬੱਸ ਡੂੰਘੀ ਖੱਡ ਵਿਚ ਡਿੱਗਣ ਨਾਲ 10 ਬਹਾਦਰ ਜਵਾਨ ਸ਼ਹੀਦ ਹੋ ਗਏ ਸਨ। ਉਨ੍ਹਾਂ ਸ਼ਹੀਦਾਂ ਵਿਚ ਜ਼ਿਲ੍ਹਾ ਰੋਪੜ ਦੇ ਪਿੰਡ ਚਨੌਲੀ ਦੇ 23 ਸਾਲਾ ਨੌਜਵਾਨ ਜੋਬਨਪ੍ਰੀਤ ਸਿੰਘ ਦੇ ਵੀ ਸ਼ਹੀਦ ਹੋਣ ਦੀ ਦੁਖਦ ਖ਼ਬਰ ਮਿਲੀ ਹੈ।
ਪਰਿਵਾਰ ਨਾਲ ਦਿਲੋਂ ਹਮਦਰਦੀ। ਸ਼ਹੀਦ ਜਵਾਨ ਦੇ ਦੇਸ਼ ਪ੍ਰਤੀ ਹੌਸਲੇ ਨੂੰ ਸਲਾਮ ਕਰਦੇ ਹਾਂ। ਇਸ ਔਖੀ ਘੜੀ ਵਿਚ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜੀ ਹੈ। ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ।
;
;
;
;
;
;
;
;