JALANDHAR WEATHER

ਫਰੀਦਕੋਟ ਵਾਲੇ ਬੱਸ ਸਟੈਂਡ ’ਤੇ ਮਿਲੀ ਇਕ ਵਿਅਕਤੀ ਦੀ ਮਿਲੀ ਲਾਸ਼

ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 24 ਜਨਵਰੀ (ਕਪਿਲ ਕੰਧਾਰੀ)- ਅੱਜ ਤੜਕਸਾਰ ਗੁਰੂ ਹਰ ਸਹਾਏ ਵਿਖੇ ਇਕ ਮੰਦਭਾਗੀ ਖ਼ਬਰ ਉਦੋਂ ਸਾਹਮਣੇ ਆਈ, ਜਦ ਗੁਰੂ ਹਰ ਸਹਾਏ ਦੇ ਕਮਿਊਨਿਟੀ ਹੈਲਥ ਸੈਂਟਰ ਕੋਲ ਬਣੇ ਫਰੀਦਕੋਟ ਵਾਲੇ ਬੱਸ ਅੱਡੇ ’ਤੇ ਬਾਹਰ ਵਿਖੇ ਇਕ 50 ਸਾਲ ਦੇ ਕਰੀਬ ਮ੍ਰਿਤਕ ਵਿਅਕਤੀ ਪੱਪੂ ਪੁੱਤਰ ਬਰਕਤ ਵਾਸੀ ਸਨਵਾ ਵਸਤੀ ਫ਼ਿਰੋਜ਼ਪੁਰ ਦੀ ਮ੍ਰਿਤਕ ਦੇਹ ਮਿਲੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਗੁਰਜੰਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇਕ ਵਿਅਕਤੀ ਕਮਿਊਨਿਟੀ ਹੈਲਥ ਸੈਂਟਰ ਦੇ ਕੋਲ ਬਣੇ ਫਰੀਦਕੋਟ ਵਾਲੇ ਅੱਡੇ ’ਤੇ ਪਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਮੁਲਾਜ਼ਮ ਨੂੰ ਮੌਕੇ ’ਤੇ ਭੇਜਿਆ, ਜਿਨ੍ਹਾਂ ਵਲੋਂ ਉਸ ਵਿਅਕਤੀ ਨੂੰ ਕਮਿਊਨਿਟੀ ਹੈਲਥ ਸੈਂਟਰ ਵਿਖੇ ਦਾਖਲ ਕਰਵਾਇਆ। ਮੌਕੇ ’ਤੇ ਮੌਜੂਦ ਡਿਊਟੀ ’ਤੇ ਤਾਇਨਾਤ ਅਧਿਕਾਰੀ ਅਤੇ ਕਰਮਚਾਰੀਆਂ ਨੇ ਜਦ ਉਸ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਇਸ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਥਾਣਾ ਮੁਖੀ ਗੁਰਜੰਟ ਸਿੰਘ ਨੇ ਦੱਸਿਆ ਕਿ ਇਸ ਦਾ ਨਾਮ ਪੱਪੂ ਪੁੱਤਰ ਬਰਕਤ ਹੈ ਜੋ ਕਿ ਸਣਵਾ ਵਸਤੀ ਫਿਰੋਜ਼ਪੁਰ ਦਾ ਰਹਿਣ ਵਾਲਾ ਹੈ ਤੇ ਇਹ ਵਿਅਕਤੀ ਡਰਾਈਵਰੀ ਦਾ ਕੰਮ ਕਰਦਾ ਸੀ ਅਤੇ ਰਾਤ ਨੂੰ ਇਥੇ ਹੀ ਫਰੀਦਕੋਟ ਵਾਲੇ ਬੱਸ ਸਟੈਂਡ ’ਤੇ ਸੌਂ ਗਿਆ ਸੀ ਅਤੇ ਠੰਢ ਜ਼ਿਆਦਾ ਹੋਣ ਕਰਕੇ ਇਸ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਇਸ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨੂੰ ਸੁਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਵਿਅਕਤੀ ਦੀ ਸ਼ਹਿਰ ਦੇ ਨਾਲ ਲੱਗਦੇ ਪਿੰਡ ਝਾਵਲਾ ਵਿਖੇ ਕੋਈ ਰਿਸ਼ਤੇਦਾਰੀ ਵੀ ਹੈ। ਉਨ੍ਹਾਂ ਨੂੰ ਵੀ ਇਸ ਸੰਬੰਧੀ ਸੂਚਿਤ ਕਰ ਦਿੱਤਾ ਗਿਆ। ਉਨ੍ਹਾਂ ਦੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ