ਪਹਾੜੀ ਖ਼ੇਤਰਾਂ ’ਚ ਬਰਫ਼ਬਾਰੀ ਕਾਰਨ ਪੰਜਾਬ ’ਚ ਡਿੱਗਿਆ ਤਾਪਮਾਨ
ਅੰਮ੍ਰਿਤਸਰ, 24 ਜਨਵਰੀ (ਹਰਮਿੰਦਰ ਸਿੰਘ)- ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਹੋਣ ਅਤੇ ਮੈਦਾਨੀ ਇਲਾਕਿਆਂ ’ਚ ਮੀਂਹ ਪੈਣ ਦੇ ਕਾਰਨ ਤਾਪਮਾਨ ਵਿਚ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਲੰਘੀ ਰਾਤ ਨੂੰ ਪੰਜਾਬ ਦਾ ਬਠਿੰਡਾ ਸ਼ਹਿਰ ਸਭ ਤੋਂ ਠੰਢਾ ਰਿਹਾ, ਜਿਥੇ ਘੱਟ ਤੋਂ ਘੱਟ ਤਾਪਮਾਨ 0.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਤੋਂ ਇਕ ਰਾਤ ਪਹਿਲਾਂ ਨਾਲੋਂ 10.2 ਡਿਗਰੀ ਸੈਲਸੀਅਸ ਘੱਟ ਸੀ। ਇਸ ਦਰਿਆਨ ਹਰਿਆਣਾ ਦਾ ਹਿਸਾਰ ਸਭ ਤੋਂ ਠੰਢਾ ਰਿਹਾ, ਜਿਥੇ 1.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਇਸ ਤੋਂ ਪਹਿਲਾਂ ਦੀ ਰਾਤ ਨਾਲੋਂ 10 ਪੁਆਇੰਟ ਸੱਤ ਡਿਗਰੀ ਸੈਲਸੀਅਸ ਘੱਟ ਹੈ।
;
;
;
;
;
;
;
;