ਸਰਹਿੰਦ ਵਿਖੇ ਰੇਲਵੇ ਲਾਈਨ 'ਤੇ ਧਮਾਕਾ, ਨੁਕਸਾਨਿਆ ਗਿਆ ਮਾਲਗੱਡੀ ਦਾ ਇੰਜਣ
ਫਤਿਹਗੜ੍ਹ ਸਾਹਿਬ 24 ਜਨਵਰੀ (ਬਲਜਿੰਦਰ ਸਿੰਘ)- ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਬੀਤੀ ਰਾਤ ਕੁਝ ਅਣ-ਪਛਾਤੇ ਵਿਅਕਤੀਆਂ ਵਲੋਂ ਅੰਮ੍ਰਿਤਸਰ–ਦਿੱਲੀ ਰੇਲਵੇ ਲਾਈਨ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਪਿੰਡ ਖਾਨਪੁਰ ਦੇ ਨਜ਼ਦੀਕ ਰੇਲਵੇ ਕਿਲੋ ਮੀਟਰ ਨੰਬਰ 1208/15 ਕੋਲ ਕਰੀਬ ਰਾਤ ਸਾਢੇ 12 ਵਜੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਧਮਾਕੇ ਰਾਹੀਂ ਰੇਲਵੇ ਲਾਈਨ ਨੂੰ ਉਡਾਉਣ ਦੀ ਕੋਸ਼ਿਸ਼ ਕੀਤੀ ਗਈ।
ਇਸ ਘਟਨਾ ਕਾਰਨ ਲਗਭਗ 6 ਮੀਟਰ ਰੇਲਵੇ ਟਰੈਕ ਨੂੰ ਨੁਕਸਾਨ ਪਹੁੰਚਿਆ ਹੈ। ਗਨੀਮਤ ਇਹ ਰਹੀ ਕਿ ਇਸ ਘਟਨਾ ਦੌਰਾਨ ਕੋਈ ਵੀ ਰੇਲਗੱਡੀ ਉਸ ਸਮੇਂ ਉਸ ਰੂਟ ਤੋਂ ਨਹੀਂ ਗੁਜ਼ਰ ਰਹੀ ਸੀ, ਜਿਸ ਕਾਰਨ ਵੱਡਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਅਤੇ ਰੇਲਵੇ ਵਿਭਾਗ ਦੇ ਉੱਚ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਇਲਾਕੇ ਨੂੰ ਘੇਰਾਬੰਦੀ ਹੇਠ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰੇਲਵੇ ਟਰੈਕ ਦੀ ਮੁਰੰਮਤ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਆਵਾਜਾਈ ਬਾਰੇ ਵੀ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।
ਹਾਲਾਂਕਿ ਇਸ ਮਾਮਲੇ ਸੰਬੰਧੀ ਅਜੇ ਤੱਕ ਕਿਸੇ ਵੀ ਅਧਿਕਾਰੀ ਵਲੋਂ ਕੋਈ ਪੁਖ਼ਤਾ ਜਾਣਕਾਰੀ ਜਾਂ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ। ਪੁਲਿਸ ਵਲੋਂ ਅਗਿਆਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਨੂੰ ਤੇਜ਼ ਕਰ ਦਿੱਤਾ ਗਿਆ ਹੈ ਅਤੇ ਇਲਾਕੇ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ।
;
;
;
;
;
;
;
;
;