ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਨਤਮਸਤਕ
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਅਤੇ ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ ਜੋ ਪਿਛਲੇ ਦਿਨੀਂ ਭਾਜਪਾ ’ਚ ਸ਼ਾਮਿਲ ਹੋਏ ਸਨ, ਉਨ੍ਹਾਂ ਅੱਜ ਸ੍ਰੀ ਮੁਕਤਸਰ ਸਾਹਿਬ ਦੀ ਭਾਜਪਾ ਲੀਡਰਸ਼ਿਪ ਨਾਲ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਕੀਰਤਨ ਸਰਵਣ ਕੀਤਾ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ।
ਇਸ ਮੌਕੇ ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ, ਰਾਜੇਸ਼ ਗੋਰਾ ਪਠੇਲਾ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ, ਗੁਰਚਰਨ ਸਿੰਘ ਸੰਧੂ ਸੂਬਾ ਜਨਰਲ ਸਕੱਤਰ ਕਿਸਾਨ ਮੋਰਚੇ ਭਾਜਪਾ, ਕਰਤਾਰ ਸਿੰਘ ਸਿੱਖਾਂਵਾਲਾ, ਪੁਸ਼ਪਿੰਦਰ ਸਿੰਘ ਭੰਡਾਰੀ, ਅਰਮਾਨਜੋਤ ਸਿੰਘ ਬਰਾੜ ਸਮੇਤ ਹੋਰ ਆਗੂ ਹਾਜ਼ਰ ਸਨ।
;
;
;
;
;
;
;
;