JALANDHAR WEATHER

ਸੜਕ ਹਾਦਸੇ 'ਚ ਮਹਿਲਾ ਦੀ ਮੌ.ਤ

ਸੁਨਾਮ ਊਧਮ ਸਿੰਘ ਵਾਲਾ,24 ਜਨਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਅੱਜ ਦੁਪਹਿਰ ਸਮੇਂ ਸੁਨਾਮ-ਸ਼ੇਰੋਂ ਸੜਕ 'ਤੇ ਹੋਏ ਹਾਦਸੇ ’ਚ ਇਕ ਮਹਿਲਾ ਦੀ ਮੌਤ ਹੋਣ ਦੀ ਖਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕਾ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਕਰੀਬ ਸਾਢੇ ਕੁ ਬਾਰਾਂ ਵਜੇ ਮੇਲੋ ਕੌਰ ਵਾਸੀ ਸੁਨਾਮ ਆਪਣੇ ਲੜਕੇ ਅਤੇ ਕੁਝ ਸਾਥਣਾਂ ਸਮੇਤ ਘਰ ਲਈ ਬਾਲਣ ਇਕੱਠਾ ਕਰਨ ਲਈ ਸੁਨਾਮ-ਸ਼ੇਰੋਂ ਸੜਕ 'ਤੇ ਜਾ ਰਹੀ ਸੀ ਕਿ ਅੱਗਿਉਂ ਆ ਰਹੀ ਇਕ ਅਣਪਛਾਤੀ ਕਾਰ ਨੇ ਉਸ ਨੂੰ ਆਪਣੀ ਲਪੇਟ ’ਚ ਲੈ ਲਿਆ। ਜਿਸ ਕਾਰਨ ਮੇਲੋ ਕੌਰ (43) ਪਤਨੀ ਕਾਲਾ ਵਾਸੀ ਸੁਨਾਮ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਅਣਪਛਾਤੀ ਕਾਰ ਦੇ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮ੍ਰਿਤਕਾ ਦੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ