ਬੈਂਕਾਂ ਵਲੋਂ 27 ਨੂੰ ਦੇਸ਼ ਵਿਆਪੀ ਹੜਤਾਲ
ਹੰਡਿਆਇਆ ਬਰਨਾਲਾ, 24 ਜਨਵਰੀ (ਗੁਰਜੀਤ ਸਿੰਘ ਖੁੱਡੀ)-ਦੇਸ਼ ਭਰ ਦੀਆਂ ਬੈਂਕ ਯੂਨੀਅਨ ਵਲੋਂ 27 ਜਨਵਰੀ ਨੂੰ ਦੇਸ਼ ਵਿਆਪੀ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਅਤੇ ਆਲ ਇੰਡੀਆ ਬੈਂਕ ਆਫਿਸਰਜ ਐਸੋਸੀਏਸ਼ਨ ਨੇ ਸਾਂਝੇ ਤੌਰ ’ਤੇ ਆਲ ਇੰਡੀਆ ਬੈਂਕ ਹੜਤਾਲ ਦਾ ਐਲਾਨ ਕੀਤਾ ਹੈ। ਸਟੇਟ ਬੈਂਕ ਆਫ਼ ਇੰਡੀਆ ਦੇ ਮੈਨੇਜਰ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਯੂਨੀਅਨਾਂ ਦੀਆਂ ਮੁੱਖ ਮੰਗਾਂ ਵਿਚ ਬੈਂਕਾਂ ਦਾ 5 ਦਿਨਾਂ ਦਾ ਕੰਮਕਾਜੀ ਹਫ਼ਤਾ ਲਾਗੂ ਕਰਨਾ, ਤਨਖ਼ਾਹ ਸੋਧਣਾ ਅਤੇ ਹੋਰ ਲੰਬਿਤ ਕਰਮਚਾਰੀ ਦੇ ਮੁੱਦਿਆਂ ਨੂੰ ਹੱਲ ਕਰਵਾਉਣਾ ਸ਼ਾਮਿਲ ਹੈ।
;
;
;
;
;
;
;
;