ਅਮਲੋਹ ਸ਼ਹਿਰ ’ਚ ਪੁਲਿਸ ਨੇ ਕੱਢਿਆ ਫਲੈਗ ਮਾਰਚ
ਅਮਲੋਹ, 24 ਜਨਵਰੀ (ਕੇਵਲ ਸਿੰਘ)- ਅਮਲੋਹ ’ਚ ਡੀਐਸਪੀ ਗੁਰਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਫਲੈਗ ਮਾਰਚ ’ਚ ਥਾਣਾ ਅਮਲੋਹ ਦੇ ਮੁਖੀ ਹਰਕੀਰਤ ਸਿੰਘ ਅਤੇ ਥਾਣਾ ਮੰਡੀ ਗੌਬਿੰਦਗੜ੍ਹ ਦੇ ਮੁਖੀ ਅੰਮ੍ਰਿਤਵੀਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਡੀ.ਐਸ.ਪੀ. ਗੁਰਦੀਪ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 26 ਜਨਵਰੀ ਗਣਤੰਤਰ ਦਿਵਸ ਨੂੰ ਧਿਆਨ ’ਚ ਰੱਖਦਿਆਂ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਇਹ ਫਲੈਗ ਮਾਰਚ ਕੱਢਿਆ ਗਿਆ ਹੈ, ਉਥੇ ਹੀ ਚੈਕਿੰਗ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਪੁਲਿਸ ਦੀ ਪਹਿਲੀ ਤਰਜੀਹ ਹੈ ਅਤੇ ਪੁਲਿਸ 24 ਘੰਟੇ ਲੋਕਾਂ ਦੀ ਸੇਵਾ ’ਚ ਹਾਜ਼ਰ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਅਤੇ ਕਿਸੇ ਵੀ ਸ਼ੱਕੀ ਵਸਤੂ ਨਾਲ ਖੁਦ ਛੇੜਛਾੜ ਨਾ ਕੀਤੀ ਜਾਵੇ। ਇਸ ਮੌਕੇ ਥਾਣਾ ਅਮਲੋਹ ਦੇ ਮੁੱਖ ਮੁਨਸ਼ੀ ਰਣਬੀਰ ਸਿੰਘ ਢੀਂਡਸਾ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਮੌਜੂਦ ਸਨ।
;
;
;
;
;
;
;
;