ਸ੍ਰੀ ਦਰਬਾਰ ਸਾਹਿਬ ਸਰੋਵਰ ’ਚ ਬੇਅਦਬੀ ਕਰਨ ਵਾਲਾ ਗ੍ਰਿਫਤਾਰ
ਅੰਮ੍ਰਿਤਸਰ, 24 ਜਨਵਰੀ- ਬੀਤੇ ਕੁਝ ਦਿਨ ਪਹਿਲਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸਰੋਵਰ ਸਾਹਿਬ ਵਿਚ ਇਕ ਨੌਜਵਾਨ ਜੋ ਕਿ ਗਾਜ਼ੀਆਬਾਦ ਦਾ ਰਹਿਣ ਵਾਲਾ ਹੈ। ਜਿਸ ਵਲੋਂ ਸਰੋਵਰ ਵਿਚ ਕੁਰਲੀਆਂ ਕੀਤੀਆਂ ਗਈਆਂ ਸਨ। ਇਸ ਦੇ ਨਾਲ ਹੀ ਉਸ ਵੱਲੋਂ ਸੋਸ਼ਲ ਮੀਡੀਆ ਤੇ ਵੀਡੀਓ ਵੀ ਵਾਇਰਲ ਕੀਤੀ ਗਈ ਸੀ। ਜਿਸ ਤੋਂ ਬਾਅਦ ਸਿੱਖ ਜਗਤ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਸੀ।
ਵੀਡੀਓ ਜਿਆਦਾ ਵਾਇਰਲ ਹੋਣ ਤੋਂ ਬਾਅਦ ਪਤਾ ਲੱਗਿਆ ਕਿ ਇਹ ਨੌਜਵਾਨ ਗਾਜੀਆਬਾਦ ਦਾ ਹੈ ਤਾਂ ਇਥੋਂ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੂਝ ਬੂਝ ਦੇ ਨਾਲ ਇਸ ਨੌਜਵਾਨ ਨੂੰ ਗਾਜਾਬਾਦ ਦੀ ਪੁਲਿਸ ਦੀ ਸਹਾਇਤਾ ਨਾਲ ਕਾਬੂ ਕੀਤਾ।
ਵਧੇਰੇ ਜਾਣਕਾਰੀ ਲਈ ਗੱਲਬਾਤ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਜਸਮੈਨ ਸਿੰਘ ਨੋਨੀ ਨੇ ਕਿਹਾ ਕਿ ਇਸ ਨੌਜਵਾਨ ਨੂੰ ਪਹਿਲਾਂ ਸਿੱਖਾਂ ਦੀ ਸਰਬ ਉੱਚ ਸੰਸਥਾ ਸ੍ਰੀ ਅਕਾਲ ਤਖਤ ਸਾਹਿਬ ਪੇਸ਼ ਕੀਤਾ ਜਾਵੇਗਾ ਜਿਸ ਤੋਂ ਬਾਅਦ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਜੋ ਆਦੇਸ਼ ਦੇਣਗੇ ਉਸ ਦੇ ਚਲਦਿਆਂ ਕਾਨੂੰਨੀ ਕਾਰਵਾਈ ਇਸ ਨੌਜਵਾਨ ਤੇ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਇਹ ਪਤਾ ਲਗਾਉਣਾ ਬਹੁਤ ਜ਼ਰੂਰੀ ਹੈ ਕਿ ਇਸ ਨੌਜਵਾਨ ਵੱਲੋਂ ਇਹ ਹਰਕਤ ਕਿਉਂ ਕੀਤੀ ਗਈ ਇਸ ਦੇ ਪਿੱਛੇ ਕੌਣ ਸੀ ਤੇ ਨਾਲ ਹੀ ਇਸਦੀ ਇਹ ਕਰਨ ਦੀ ਮਨਸ਼ਾ ਕੀ ਸੀ। ਉਨ੍ਹਾਂ ਕਿਹਾ ਕਿ ਹੁਣ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੋ ਫੈਸਲਾ ਕਰਨਗੇ, ਉਹ ਸਾਨੂੰ ਮਨਜ਼ੂਰ ਹੋਵੇਗਾ।
;
;
;
;
;
;
;
;