ਰੇਲਵੇ ਸਟੇਸ਼ਨ 'ਤੇ ਯਾਤਰੀਆਂ ਦੇ ਸਾਮਾਨ ਦੀ ਸਖਤੀ ਨਾਲ ਚੈਕਿੰਗ
ਗੁਰੂ ਹਰ ਸਹਾਏ 24 ਜਨਵਰੀ (ਕਪਿਲ ਕੰਧਾਰੀ)- ਬੀਤੀ ਰਾਤ ਸਰਹੰਦ ਨੇੜੇ ਹੋਏ ਰੇਲਵੇ ਲਾਈਨ ’ਤੇ ਜ਼ੋਰਦਾਰ ਧਮਾਕੇ ਤੋਂ ਬਾਅਦ ਤੇ 26 ਜਨਵਰੀ ਗਣਤੰਤਰ ਦਿਵਸ ਨੂੰ ਲੈ ਕੇ ਅੱਜ ਸਬ ਡਵੀਜ਼ਨ ਗੁਰੂ ਹਰ ਸਹਾਏ ਦੇ ਡੀਐਸਪੀ ਰਾਜਵੀਰ ਸਿੰਘ ਤੇ ਥਾਣਾ ਮੁਖੀ ਗੁਰਜੰਟ ਸਿੰਘ ਵਲੋਂ ਭਾਰੀ ਪੁਲਿਸ ਫੋਰਸ ਨੂੰ ਨਾਲ ਲੈ ਕੇ ਰੇਲਵੇ ਸਟੇਸ਼ਨ ਗੁਰੂ ਹਰਬਾਹਰ ਦੀ ਅਤੇ ਟ੍ਰੇਨਾਂ ’ਚ ਸਵਾਰੀਆਂ ਦੇ ਸਾਮਾਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਮੌਕੇ ਡੀਐਸਪੀ ਰਾਜਵੀਰ ਸਿੰਘ ਵਲੋਂ ਯਾਤਰੀਆਂ ਦੀ ਆਵਾਜਾਈ ਵਾਲੇ ਸਥਾਨਾਂ ’ਤੇ ਖਾਸ ਨਿਗਰਾਨੀ ਰੱਖਦਿਆਂ ਹਰ ਪੱਖੋਂ ਸੁਰੱਖਿਆ ਦਾ ਜਾਇਜ਼ਾ ਲਿਆ ਗਿਆ।
ਗੱਲਬਾਤ ਕਰਦੇ ਹੋਏ ਡੀਐਸਪੀ ਰਾਜਵੀਰ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਉਨ੍ਹਾਂ ਵਲੋਂ ਥਾਣਾ ਮੁਖੀ ਗੁਰਜੰਟ ਸਿੰਘ ਨੂੰ ਨਾਲ ਲੈ ਕੇ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦੇ ਬੈਗਾਂ ਤੇ ਸਾਮਾਨ ਦੀ ਬੜੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਨਾਲ ਹੀ ਟ੍ਰੇਨਾਂ ਦੇ ਕੋਚਾਂ ਦੀ ਵੀ ਤਲਾਸ਼ੀ ਲਈ ਗਈ। ਇਸ ਦੇ ਨਾਲ ਹੀ ਉਨ੍ਹ ਵੱਲੋਂ ਸ਼ੱਕੀ ਵਿਅਕਤੀਆਂ ਤੇ ਖਾਸ ਧਿਆਨ ਦਿੱਤਾ ਗਿਆ ਤੇ ਹਰ ਕਿਸੇ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਡੀਐਸਪੀ ਰਾਜਵੀਰ ਸਿੰਘ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਮੌਕੇ ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਤੋਂ ਬਚਾਅ ਲਈ ਖੜੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਉਹਨਾਂ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ ਪੁਲਿਸ ਦੀ ਪਹਿਲੀ ਤਰਜੀਹ ਹੈ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਥਾਣੇ ਦਿੱਤੀ ਜਾਵੇ ਇਸ ਮੌਕੇ ਉਹਨਾਂ ਨੇ ਲੋਕਾਂ ਨੂੰ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹ ਤੇ ਕਿਹਾ ਕਿ ਭੀੜ ਭਾੜ ਵਾਲੇ ਇਲਾਕਿਆਂ ਤੋਂ ਸੁਰੱਖਿਆ ਬਰਕਰਾਰ ਰੱਖਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ।
;
;
;
;
;
;
;
;