ਐਸਵਾਈਐਲ 'ਤੇ 27 ਜਨਵਰੀ ਨੂੰ ਹੋਵੇਗੀ ਅਹਿਮ ਮੀਟਿੰਗ
ਚੰਡੀਗੜ੍ਹ, 24 ਜਨਵਰੀ- ਸਤਲੁਜ-ਯਮੁਨਾ ਲਿੰਕ ਨਹਿਰ ਦੇ ਦਹਾਕਿਆਂ ਪੁਰਾਣੇ ਵਿਵਾਦ ਨੂੰ ਸੁਲਝਾਉਣ ਲਈ ਇਕ ਵਾਰ ਫਿਰ ਵੱਡੀ ਕੋਸ਼ਿਸ਼ ਹੋਣ ਜਾ ਰਹੀ ਹੈ। 27 ਜਨਵਰੀ, 2026 ਨੂੰ ਚੰਡੀਗੜ੍ਹ ’ਚ ਇਸ ਮੁੱਦੇ 'ਤੇ ਇਕ ਉੱਚ-ਪੱਧਰੀ ਮੀਟਿੰਗ ਬੁਲਾਈ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇਸ ਬੈਠਕ ’ਚ ਹਿੱਸਾ ਲੈਣਗੇ। ਦੋਵਾਂ ਰਾਜਾਂ ਦੇ ਸਿੰਚਾਈ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਪ੍ਰਸ਼ਾਸਨਿਕ ਅਮਲਾ ਵੀ ਇਸ ਚਰਚਾ ਦਾ ਹਿੱਸਾ ਬਣੇਗਾ।
ਕੇਂਦਰ ਸਰਕਾਰ ਦੀ ਪਹਿਲਕਦਮੀ 'ਤੇ ਹੋ ਰਹੀ ਇਸ ਮੀਟਿੰਗ ਦਾ ਮੁੱਖ ਮਕਸਦ ਸਤਲੁਜ-ਯਮੁਨਾ ਲਿੰਕ ਨਹਿਰ (ਐਸਵਾਈਐਲ) ਦੇ ਨਿਰਮਾਣ ਅਤੇ ਪਾਣੀਆਂ ਦੀ ਵੰਡ ਨੂੰ ਲੈ ਕੇ ਚੱਲ ਰਹੇ ਡੈੱਡਲਾਕ (ਰੁਕਾਵਟ) ਨੂੰ ਖ਼ਤਮ ਕਰਨਾ ਹੈ। ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਦੋਵਾਂ ਰਾਜਾਂ ਵਿਚਕਾਰ ਗੱਲਬਾਤ ਰਾਹੀਂ ਹੱਲ ਕੱਢਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਪੰਜਾਬ ਲਗਾਤਾਰ ਇਹ ਸਟੈਂਡ ਲੈਂਦਾ ਆ ਰਿਹਾ ਹੈ ਕਿ ਉਸ ਕੋਲ ਕਿਸੇ ਹੋਰ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ, ਜਦਕਿ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਲੈਣ ਲਈ ਨਹਿਰ ਦੇ ਨਿਰਮਾਣ ਦੀ ਮੰਗ ਕਰ ਰਿਹਾ ਹੈ। ਇਸ ਤੋਂ ਪਹਿਲਾਂ ਵੀ ਕੇਂਦਰੀ ਜਲ ਸ਼ਕਤੀ ਮੰਤਰਾਲੇ ਦੀ ਅਗਵਾਈ ’ਚ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਹੁਣ ਤੱਕ ਕੋਈ ਸਿਰੇ ਚੜ੍ਹਦਾ ਨਤੀਜਾ ਸਾਹਮਣੇ ਨਹੀਂ ਆਇਆ।
;
;
;
;
;
;
;
;
;