JALANDHAR WEATHER

60 ਸਾਲਾ ਵਿਅਕਤੀ ਨੇ ਖ਼ੁਦ ਨੂੰ ਲਾਈ ਅੱਗ, ਹਾਲਤ ਗੰਭੀਰ

ਜਗਰਾਉਂ (ਲੁਧਿਆਣਾ), 24 ਜਨਵਰੀ (ਕੁਲਦੀਪ ਸਿੰਘ ਲੋਹਟ) — ਅੱਜ ਦੇਰ ਸ਼ਾਮ ਪਿੰਡ ਅਖਾੜਾ ਦੇ 60 ਸਾਲਾਂ ਵਿਅਕਤੀ ਕਾਕਾ ਸਿੰਘ ਨੇ ਆਪਣੇ ਉੱਤੇ ਤੇਲ ਪਾ ਕੇ ਖ਼ੁਦ ਨੂੰ ਅੱਗ ਲਾ ਲਈ। ਅੱਗ ਲਾਉਣ ਉਪਰੰਤ ਕਾਕਾ ਸਿੰਘ ਦਾ ਸਰੀਰ 65 ਫ਼ੀਸਦੀ ਪ੍ਰਭਾਵਿਤ ਹੋ ਗਿਆ। ਕਾਕਾ ਸਿੰਘ ਨੂੰ ਗੰਭੀਰ ਹਾਲਤ ਵਿਚ ਜਗਰਾਉਂ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਲਿਆਂਦਾ ਗਿਆ, ਜਿਥੇ ਉਸਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਵਲੋਂ ਮੁਢਲੀ ਸਹਾਇਤਾ ਦੇ ਕੇ ਫ਼ਰੀਦਕੋਟ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ । ਕਾਕਾ ਸਿੰਘ ਦੇ ਭਰਾ ਚਮਕੌਰ ਸਿੰਘ ਨੇ ਕਿਹਾ ਕਿ ਕਾਕਾ ਸਿੰਘ ਕੁਝ ਦਿਨਾਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਕਦਮ ਉਠਾਇਆ। ਜਦੋਂ ਘਰ ਵਿਚ ਉਸਨੇ ਖ਼ੁਦ ਨੂੰ ਅੱਗ ਲਾਈ ਤਾਂ ਚਮਕੌਰ ਸਿੰਘ ਅਤੇ ਉਸ ਦੇ ਲੜਕਿਆਂ ਨੇ ਅੱਗ ਨੂੰ ਬੁਝਾਇਆ।ਇਸ ਸੰਬੰਧੀ ਜਦੋਂ ਪੁਲਿਸ ਥਾਣਾ ਸਦਰ ਦੇ ਮੁਖੀ ਸੁਰਜੀਤ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਆਖਿਆ ਕਿ ਇਸ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਜਾਂਚ ਉਪਰੰਤ ਜੋ ਵੀ ਗੱਲ ਸਾਹਮਣੇ ਆਵੇਗੀ, ਉਸ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ