JALANDHAR WEATHER

ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਗ੍ਰਹਿ ਵਿਖੇ ਐਤਵਾਰ ਨੂੰ ਪੰਥਕ ਇਕੱਤਰਤਾ

ਖਮਾਣੋਂ, 24 ਜਨਵਰੀ (ਮਨਮੋਹਣ ਸਿੰਘ ਕਲੇਰ)- ਜਥੇਦਾਰ ਭਾਈ ਜਗਤਾਰ ਸਿੰਘ ਜੀ ਹਵਾਰਾ ਦੇ ਗ੍ਰਹਿ ਪਿੰਡ ਹਵਾਰਾ ਕਲਾਂ ਵਿਖੇ 25 ਜਨਵਰੀ, ਦਿਨ ਐਤਵਾਰ ਨੂੰ ਸਵੇਰੇ 11 ਵਜੇ ਪੰਥਕ ਇਕੱਤਰਤਾ ਬੁਲਾਈ ਗਈ ਹੈ, ਜਿਸ ’ਚ ਪੰਥਕ ਅਤੇ  ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਰਾਜਨੀਤਿਕ ਅਤੇ ਕਿਸਾਨ ਜਥੇਬੰਦੀਆਂ ਹਿੱਸਾ ਲੈ ਰਹੀਆਂ ਹਨ।

ਇਹ ਜਾਣਕਾਰੀ ਦਿੰਦਿਆਂ ਜਸਵੰਤ ਸਿੰਘ ਸਿੱਧੂਪੁਰ, ਅਮਰਪ੍ਰੀਤ ਸਿੰਘ ਪੰਜਕੋਹਾਅਤੇ ਰੇਸ਼ਮ ਸਿੰਘ ਬਡਾਲੀ ਨੇ ਦੱਸਿਆ ਕਿ ਹੋਰ ਇਲਾਕੇ ਦੇ ਮੁਹਤਬਰ ਬੰਦਿਆਂ ਦੇ ਸਹਿਯੋਗ ਨਾਲ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਸੰਘਰਸ਼ ਨੂੰ ਤੇਜ਼ ਕਰਨ ਲਈ ਅਗਲੀ ਰੂਪਰੇਖਾ ਉਲੀਕਣ ਲਈ ਇਹ ਮਹੱਤਵਪੂਰਨ ਇਕੱਤਰਤਾ ਬੁਲਾਈ ਗਈ ਹੈ, ਜਿਸ ’ਚ ਫਿਲਮੀ ਅਦਾਕਾਰ ਯੋਗਰਾਜ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਜਸਪਾਲ ਸਿੰਘ ਮੰਝਪੁਰ , ਐਡਵੋਕੇਟ ਗੁਰਸ਼ਰਨ ਸਿੰਘ, ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ,  ਪਾਲ ਸਿੰਘ ਘੜੂੰਆ ਤੋਂ ਇਲਾਵਾ ਧਾਰਮਿਕ ਅਤੇ ਸਿਆਸੀ ਆਗੂ ਪਹੁੰਚ ਰਹੇ ਹਨ।  ਉਕਤ ਆਗੂਆਂ ਨੇ ਨਾਨਕ ਨਾਮ ਲੇਵਾ ਅਤੇ ਇਨਸਾਫ ਪਸੰਦ ਲੋਕਾਂ ਨੂੰ ਇਸ ਇਕੱਤਰਤਾ ’ਚ ਪਹੁੰਚਣ ਦੀ ਅਪੀਲ ਕੀਤੀ  ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ