ਚੁੰਗੀ ਨੇੜੇ ਇਕ ਵਿਅਕਤੀ ਦੀ ਭੇਦਭਰੀ ਹਾਲਤ ’ਚ ਲਾ.ਸ਼ ਬਰਾਮਦ
ਕਪੂਰਥਲਾ, 24 ਜਨਵਰੀ (ਅਮਨਜੋਤ ਸਿੰਘ ਵਾਲੀਆ)- ਅੰਮ੍ਰਿਤਸਰ ਚੁੰਗੀ ਨੇੜੇ ਸੁਭਾਨਪੁਰ ਰੋਡ 'ਤੇ ਭੇਦਭਰੀ ਹਾਲਤ ’ਚ ਇਕ 27 ਸਾਲਾ ਵਿਅਕਤੀ ਦੀ ਸੜਕ ਕਿਨਾਰੇ ਲਾ.ਸ਼ ਬਰਾਮਦ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ. ਐਸ. ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਸੁਭਾਨਪੁਰ ਰੋਡ 'ਤੇ ਸੜਕ ਕਿਨਾਰੇ ਬੇਹੋਸ਼ੀ ਦੀ ਹਾਲਤ ’ਚ ਪਿਆ ਹੋਇਆ ਹੈ, ਜਿਸ 'ਤੇ ਪੁਲਿਸ ਮੌਕੇ 'ਤੇ ਪੁੱਜੀ ਤੇ ਜਦੋਂ ਵਿਅਕਤੀ ਦੀ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਹੋ ਚੁੱਕੀ ਸੀ। ਜਿਸਦੀ ਪਹਿਚਾਣ ਬੁੱਧ ਸਿੰਘ ਪੁੱਤਰ ਜੀਤ ਸਿੰਘ ਵਾਸੀ ਵਿਲਾ ਕੋਠੀ ਵਜੋਂ ਹੋਈ ਹੈ, ਜਿਸਦੀ ਲਾ.ਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ’ਚ ਰੱਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾ ਤੋਂ ਬਾਅਦ ਲਾ.ਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।
;
;
;
;
;
;
;
;
;