JALANDHAR WEATHER

ਪੁਲਿਸ ਮੁਕਾਬਲੇ ਦੌਰਾਨ ਗੋਲੀ ਲੱਗਣ ਕਾਰਨ ਨੌਜਵਾਨ ਜ਼ਖਮੀ

ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਲੋਹਾਰਾ ਨਹਿਰ ਪੁੱਲ ’ਤੇ ਅੱਜ ਦੇਰ ਰਾਤ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਏ ਸੰਖੇਪ ਮੁਕਾਬਲੇ ’ਚ ਇਕ ਨੌਜਵਾਨ ਜ਼ਖਮੀ ਹੋ ਗਿਆ ਜਦਕਿ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਸ ਦੇ ਤਿੰਨ ਸਾਥੀਆਂ ਨੂੰ ਕਾਬੂ ਕਰ ਲਿਆ ਹੈ। ਜ਼ਖਮੀ ਹਾਲਤ ਵਿਚ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

 ਜਾਣਕਾਰੀ ਅਨੁਸਾਰ ਘਟਨਾ ਅੱਜ ਦੇਰ ਰਾਤ ਉਸ ਵਕਤ ਵਾਪਰੀ ਜਦੋਂ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਇਕ ਟੀਮ ਨੇ ਲੁਹਾਰਾ ਪੁਲ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਉੱਥੇ ਇਕ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਕਾਰ ਚਾਲਕ ਨੇ ਕਾਰ ਭਜਾ ਲਈ। ਪੁਲਿਸ ਵਲੋਂ ਇਨ੍ਹਾਂ ਦਾ ਪਿੱਛਾ ਕੀਤਾ ਗਿਆ ਪਰ ਕਾਰ ਸਵਾਰਾਂ ਨੇ ਪੁਲਿਸ ਉਤੇ ਗੋਲੀਆਂ ਚਲਾਉਣੀਆ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਵਿਚ ਪੁਲਿਸ ਵਲੋਂ ਵੀ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਇਕ ਗੋਲੀ ਕਾਰ ਸਵਾਰ ਨੌਜਵਾਨ ਦੇ ਲੱਗੀ। ਜ਼ਖਮੀ ਹੋਏ ਨੌਜਵਾਨ ਦੀ ਸ਼ਨਾਖਤ ਤਰਨਪ੍ਰੀਤ ਵਾਸੀ ਲੋਹਾਰਾ ਵਜੋਂ ਕੀਤੀ ਗਈ ਹੈ। ਪੁਲਿਸ ਵਲੋਂ ਜ਼ਖਮੀ ਹੋਏ ਨੌਜਵਾਨ ਦੇ ਬਾਕੀ ਸਾਥੀਆਂ ਨੂੰ ਵੀ ਹਿਰਾਸਤ ਵਿਚ ਲਏ ਜਾਣ ਬਾਰੇ ਕਿਹਾ ਜਾ ਰਿਹਾ ਹੈ। ਮੁਕਾਬਲੇ ਦੀ ਸੂਚਨਾ ਮਿਲਦਿਆਂ ਜ਼ਿਲ੍ਹਾ ਪੁਲਿਸ ਅਧਿਕਾਰੀ ਵੀ ਮੌਕੇ ’ਤੇ ਪਹੁੰਚੇ ਅਤੇ ਪੁਲਿਸ ਵਲੋਂ ਹਾਲ ਦੀ ਘੜੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ