JALANDHAR WEATHER

ਅਮਿਤ ਸ਼ਾਹ ਨੇ ਟਵੀਟ ਕਰ ਰਾਸ਼ਟਰੀ ਵੋਟਰ ਦਿਵਸ 'ਤੇ ਸਾਰੇ ਨਾਗਰਿਕਾਂ ਨੂੰ ਦਿੱਤੀਆਂ ਹਾਰਦਿਕ ਸ਼ੁੱਭਕਾਮਨਾਵਾਂ

ਨਵੀਂ ਦਿੱਲੀ, 25 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰ ਕਿਹਾ, "'ਰਾਸ਼ਟਰੀ ਵੋਟਰ ਦਿਵਸ' 'ਤੇ ਸਾਰੇ ਨਾਗਰਿਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ। ਇਹ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਸਾਡੇ ਸੰਵਿਧਾਨ ਨੇ ਹਰੇਕ ਵੋਟਰ ਨੂੰ ਬਰਾਬਰ ਸ਼ਕਤੀ ਦਿੱਤੀ ਹੈ ਅਤੇ ਸਹੀ ਵੋਟ ਸਾਡੇ ਦੇਸ਼ ਨੂੰ ਸਹੀ ਦਿਸ਼ਾ ਦਿਖਾ ਸਕਦੀ ਹੈ। ਇਹ ਸਾਡੀ ਨੈਤਿਕ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੀ ਵੋਟ ਪ੍ਰਣਾਲੀ ਦੀ ਰੱਖਿਆ ਕਰੀਏ ਅਤੇ ਇਹ ਯਕੀਨੀ ਬਣਾਈਏ ਕਿ ਕੋਈ ਵੀ ਬਾਹਰੀ ਕਾਰਕ ਇਸਨੂੰ ਭ੍ਰਿਸ਼ਟ ਨਾ ਕਰ ਸਕੇ। ਇਸ ਦਿਨ, ਆਓ ਅਸੀਂ ਇਕ ਵਿਕਸਤ ਅਤੇ ਸ਼ਕਤੀਸ਼ਾਲੀ ਭਾਰਤ ਬਣਾਉਣ ਲਈ ਆਪਣੀ ਵੋਟ ਦੀ ਸ਼ਕਤੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਦਾ ਪ੍ਰਣ ਕਰੀਏ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ