JALANDHAR WEATHER

ਚਾਈਨਾ ਡੋਰ ਕਾਰਨ ਹੋਈ ਬੱਚੇ ਦੀ ਮੌਤ 'ਤੇ ਸੁਖਬੀਰ ਸਿੰਘ ਬਾਦਲ ਨੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 25 ਜਨਵਰੀ- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸੋਸ਼ਲ ਮੀਡੀਆ ਉਤੇ ਇਕ ਪੋਸਟ ਪਾ ਕੇ ਚਾਈਨਾ ਡੋਰ ਦਾ ਸ਼ਿਕਾਰ ਹੋਏ ਬੱਚੇ ਦੀ ਮੌਤ ਉਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਆਪਣੀ ਪੋਸਟ ਵਿਚ ਲਿਖਿਆ "ਸਮਰਾਲਾ ਦੇ ਪਿੰਡ ਰੋਹਲੇ ਦੇ 15 ਸਾਲਾ ਬੱਚੇ ਤਰਨਜੋਤ ਸਿੰਘ ਦੀ ਚਾਈਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਹੋਈ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਇਸ ਦੁੱਖ ਦੀ ਘੜੀ ਵਿਚੋਂ ਗੁਜ਼ਰ ਰਹੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ।"

ਉਨ੍ਹਾਂ ਅੱਗੇ ਲਿਖਿਆ, ਇਕ ਵਾਰ ਫਿਰ ਮੈਂ ਸਾਰੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਚਾਈਨਾ ਡੋਰ ਦੀ ਵਰਤੋਂ ਨਾ ਕਰਨ, ਇਹ ਪੰਛੀਆਂ ਅਤੇ ਮਨੁੱਖੀ ਜਾਨਾਂ ਲਈ ਵੱਡਾ ਖ਼ਤਰਾ ਹੈ। ਇਨ੍ਹੀਂ ਦਿਨੀਂ ਘਰਾਂ ਦੇ ਦੀਵੇ ਬੁਝ ਰਹੇ ਹਨ। ਮੇਰਾ ਮੰਨਣਾ ਹੈ ਕਿ ਇਹ ਸਰਕਾਰ ਦੀ ਇਕ ਵੱਡੀ ਨਾਕਾਮੀ ਹੈ ਜੋ ਸਭ ਕੁਝ ਜਾਣਦੇ ਹੋਏ ਵੀ ਇਸ ਕਾਰੋਬਾਰ ਨੂੰ ਬੰਦ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਰਹੀ। ਮੈਂ ਇਹ ਵੀ ਮੰਗ ਕਰਦਾ ਹਾਂ ਕਿ ਇਸ ਮੌਤ ਦੇ ਕਾਰੋਬਾਰ ਨੂੰ ਰੋਕਣ ਦੀ ਬਜਾਏ ਆਪਣੇ ਲਾਲਚ ਲਈ ਇਸ ਮੌਤ ਦੀ ਬਲੀ ਦੇਣ ਵਾਲੇ ਅਧਿਕਾਰੀਆਂ ਦੀ ਪਛਾਣ ਕੀਤੀ ਜਾਵੇ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ