ਜ਼ਿਲ੍ਹੇ ਦਾ ਮਾਹੌਲ ਖ਼ਰਾਬ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ- ਐੱਸ.ਐੱਸ.ਪੀ.
ਮਾਲੇਰਕੋਟਲਾ, 25 ਜਨਵਰੀ (ਮੁਹੰਮਦ ਹਨੀਫ਼ ਥਿੰਦ)- ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਅੱਜ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਮਾਲੇਰਕੋਟਲਾ ਤੋਂ ਸ਼ੁਰੂ ਕਰਕੇ ਮਾਲੇਰਕੋਟਲਾ ਦੇ ਵੱਖ-ਵੱਖ ਬਾਜ਼ਾਰਾਂ ਅੰਦਰ ਦੀ ਹੁੰਦੇ ਹੋਏ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੈਦਲ ਫਲੈਗ ਮਾਰਚ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 26 ਜਨਵਰੀ ਦੇ ਦਿਹਾੜੇ ਨੂੰ ਧਿਆਨ ’ਚ ਰੱਖਦੇ ਹੋਏ ਜਿੱਥੇ ਪੰਜਾਬ ਭਰ ’ਚ ਪੰਜਾਬ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਜ਼ਿਲ੍ਹਾ ਮਲੇਰਕੋਟਲਾ ਵਿਖੇ ਵੀ ਜ਼ਿਲ੍ਹਾ ਪੁਲਿਸ ਨੂੰ 24 ਘੰਟੇ ਅਲਰਟ ’ਤੇ ਰੱਖਿਆ ਗਿਆ ਹੈ।
;
;
;
;
;
;
;
;