ਖੀਰਾਂਵਾਲੀ ਨੇੜੇ ਕਾਰ ’ਚੋਂ ਨੌਜਵਾਨ ਦੀ ਲਾ.ਸ਼ ਬਰਾਮਦ
ਕਪੂਰਥਲਾ, 25 ਜਨਵਰੀ (ਅਮਨਜੋਤ ਸਿੰਘ ਵਾਲੀਆ)-ਪਿੰਡ ਖੀਰਾਂਵਾਲੀ ਨੇੜੇ ਕਾਰ ’ਚੋਂ ਇਕ ਨੌਜਵਾਨ ਦੀ ਲਾ.ਸ਼ ਮਿਲਣ ਦੀ ਜਾਣਕਾਰੀ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਜੋ ਕਿ ਬੇਹੋਸ਼ੀ ਦੀ ਹਾਲਤ ’ਚ ਗੱਡੀ ’ਚ ਪਿੰਡ ਖੀਰਾਂਵਾਲੀ ਦੇ ਨੇੜੇ ਰੋਡ 'ਤੇ ਪਿਆ ਹੈ। ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ, ਜਿਥੇ ਡਿਊਟੀ ਡਾਕਟਰ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ, ਜਿਸ ਦੀ ਪਛਾਣ ਸੋਨਮਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਤਲਵੰਡੀ ਚੌਧਰੀਆਂ ਵਜੋਂ ਹੋਈ ਹੈ।
ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦੀ ਪਤਨੀ ਦੀ ਇਕ ਸਾਲ ਪਹਿਲਾਂ ਮੌਤ ਹੋ ਗਈ ਸੀ, ਜਿਸ ਕਾਰਨ ਉਹ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਚੱਲ ਰਿਹਾ ਸੀ ਤੇ ਬੀਤੀ ਰਾਤ ਕਪੂਰਥਲਾ ਤੋਂ ਦਵਾਈ ਲੈ ਕੇ ਆਪਣੇ ਪਿੰਡ ਆ ਰਿਹਾ ਸੀ। ਏ.ਐਸ.ਆਈ. ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾ ਕੇ ਲਾ.ਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਅਤੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।
;
;
;
;
;
;
;
;