JALANDHAR WEATHER

ਭਤੀਜੇ ਨੇ ਚਾਚੇ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਮੋਗਾ, 25 ਜਨਵਰੀ- ਮੋਗਾ ’ਚ ਇਕ ਬਜ਼ੁਰਗ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ’ਚ ਤੜਕਸਾਰ ਬਜ਼ੁਰਗ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸਦੇ ਭਤੀਜੇ ਨੇ ਹੀ ਮੌਤ ਦੇ ਘਾਟ ਉਤਾਰ ਦਿੱਤਾ । ਧਾਨਕਾ ਬਸਤੀ ਵਾਰਡ ਨੰਬਰ 03 ਦੇ ਰਹਿਣ ਵਾਲੇ ਮੋਹਣ ਲਾਲ ਪੁੱਤਰ ਦੇਵਰਾਜ, ਉਮਰ 55 ਸਾਲ ਦੇ ਸਵੇਰੇ 3 ਵਜੇ ਦੇ ਕਰੀਬ, ਤੇਜ਼ਧਾਰ ਹਥਿਆਰ ਨਾਲ ਗਰਦਨ ’ਤੇ ਵਾਰ ਕੀਤੇ ਗਏ।

ਸੂਚਨਾ ਮਿਲਣ ’ਤੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ’ਚ ਭੇਜ ਦਿੱਤੀ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ 16 ਤੋਂ 17 ਸਾਲ ਦੇ ਲੜਕੇ ਨੇ ਆਪਣੇ ਹੀ ਤਾਏ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ, ਫਿਲਹਾਲ ਦੋਸ਼ੀ ਪੁਲਿਸ ਦੀ ਗ੍ਰਿਫਤੋਂ ਬਾਹਰ ਹੈ ਅਤੇ ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ