JALANDHAR WEATHER

ਜ਼ਰੂਰੀ ਦਸਤਾਵੇਜ਼ ਲਿਆ ਕੇ ਲੋਕ ਸਿਵਲ ਹਸਪਤਾਲ ਤੋਂ ਬਣਵਾ ਸਕਦੇ ਹਨ ਬੀਮਾ ਯੋਜਨਾ ਦੇ ਕਾਰਡ-ਡਾ. ਪਰਮਿੰਦਰ ਕੌਰ

ਕਪੂਰਥਲਾ, 25 ਜਨਵਰੀ (ਅਮਨਜੋਤ ਸਿੰਘ ਵਾਲੀਆ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵਲੋਂ ਸੂਬੇ ਭਰ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰ ਪਰਿਵਾਰ ਲਈ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਿਹਤ ਯੋਜਨਾ ਤਹਿਤ 900 ਤੋਂ ਵੱਧ ਸਰਕਾਰੀ ਤੇ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ । ਹੁਣ ਲਾਭਪਾਤਰੀ ਇਨ੍ਹਾਂ ਸੂਚੀਬੱਧ ਹਸਪਤਾਲਾਂ ’ਚੋਂ ਆਪਣਾ ਮੁਫ਼ਤ ਇਲਾਜ ਕਰਵਾ ਸਕਣਗੇ।

ਇਸ ਸੰਬੰਧੀ ਸਿਵਲ ਸਰਜਨ ਡਾ. ਸੰਜੀਵ ਭਗਤ ਦੇ ਦਿਸ਼ਾ ਨਿਰਦੇਸ਼ਾਂ 'ਤੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਐਸ.ਐਮ.ਓ. ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਸਿਹਤ ਸੰਬੰਧੀ ਸਹੂਲਤਾਂ ਲੈਣ ਲਈ ਲੋਕ ਸਿਵਲ ਹਸਪਤਾਲ ਵਿਖੇ ਪਹੁੰਚ ਕੇ ਆਪਣੇ ਜ਼ਰੂਰੀ ਦਸਤਾਵੇਜ਼ ਆਧਾਰ ਕਾਰਡ ਅਤੇ ਵੋਟਰ ਕਾਰਡ ਲਿਆ ਕੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣਾ ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਕਾਰਡ ਬਣਵਾਉਣ ਲਈ ਜਨਮ ਸਰਟੀਫਿਕੇਟ ਜ਼ਰੂਰ ਨਾਲ ਲੈ ਕੇ ਆਉਣ। ਇਸ ਮੌਕੇ ਡਾ. ਵੰਦਨਾ, ਡਾ. ਚਿਰਾਗ, ਹਰਲੀਨ ਕੌਰ, ਰੌਣਕ ਸਿੰਘ, ਮਨਦੀਪ ਸਿੰਘ ਖ਼ਾਲਸਾ ਤੇ ਹੋਰ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ