JALANDHAR WEATHER

ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਹਵਾਈ ਉਡਾਣ ਸ਼ੁਰੂ, ਜਗਦੀਸ਼ ਸਿੰਘ ਝੀਂਡਾ ਨੇ ਹਰਿਆਣਾ ਸਰਕਾਰ ਦਾ ਕੀਤਾ ਧੰਨਵਾਦ

ਕਰਨਾਲ , 25 ਜਨਵਰੀ (ਗੁਰਮੀਤ ਸਿੰਘ ਸੱਗੂ)- ਹਰਿਆਣਾ ਦੇ ਹਿਸਾਰ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਸੱਚਖੰਡ ਸ੍ਰੀ ਨੰਦੇੜ ਸਾਹਿਬ ਲਈ ਅੱਜ ਤੋਂ ਹਵਾਈ ਸੇਵਾ ਸ਼ੁਰੂ ਹੋ ਗਈ ਹੈ। ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਵਿਸ਼ੇਸ਼ ਉਪਰਾਲਿਆਂ ਤਹਿਤ ਅੱਜ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ਹੇਠ ਸਿੱਖ ਸੰਗਤ ਦਾ ਇਕ ਜੱਥਾ ਹਰਿਆਣਾ ਤੋਂ ਪਹਿਲੀ ਉਡਾਣ ਰਾਹੀਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਇਆ।

ਇਸ ਮੌਕੇ ਹਰਿਆਣਾ ਸਰਕਾਰ ਦੇ ਕੈਬਨਿਟ ਮੰਤਰੀ ਰਣਬੀਰ ਗੰਗਵਾ, ਵਿਧਾਇਕ ਰਣਧੀਰ ਪਰਿਹਾਰ, ਪ੍ਰਿੰਸੀਪਲ ਸੈਕਟਰੀ ਏਵੀਏਸ਼ਨ ਅਵਨੀਤ ਕੌਰ, ਏ.ਐਸ. ਗਿੱਲ, ਨਰਹਰੀ ਬਾਂਗੜ, ਡਾ. ਕਮਲ ਗੁਪਤਾ, ਡੀ.ਸੀ. ਨਰਿੰਦਰ ਪਾਲ ਸਿੰਘ, ਆਸ਼ਾ ਖੋਦਰ, ਪ੍ਰਵੀਨ ਪੋਪਲੀ ਵਲੋਂ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ, ਸਾਂਝੇ ਸਕੱਤਰ ਬਲਵਿੰਦਰ ਸਿੰਘ ਭਿੰਡਰ, ਮੈਂਬਰ ਇੰਦਰਜੀਤ ਸਿੰਘ, ਮੈਂਬਰ ਹਰਮਨਪ੍ਰੀਤ ਸਿੰਘ, ਮੈਂਬਰ ਮੇਜਰ ਸਿੰਘ, ਬੀਬੀ ਜਸਬੀਰ ਕੌਰ ਮਸਾਨਾ, ਸੁਖਜਿੰਦਰ ਸਿੰਘ ਮਸਾਨਾ, ਸਾਬਕਾ ਮੈਂਬਰ ਵਿਨਰ ਸਿੰਘ ਸਮੇਤ ਸਿੱਖ ਸੰਗਤ ਦਾ ਸਿਰੋਪਾ ਅਤੇ ਫੁੱਲ ਭੇਟ ਕਰਕੇ ਸਵਾਗਤ ਕੀਤਾ ਗਿਆ। ਯਾਤਰਾ ਲਈ ਸੰਗਤ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਏਅਰਪੋਰਟ ਤੱਕ ਲਿਆਂਦਾ ਗਿਆ ਅਤੇ ਗੁਰੂ ਚਰਨਾਂ ’ਚ ਅਰਦਾਸ ਕਰਨ ਉਪਰੰਤ ਸੰਗਤ ਨੇ ਏਅਰਪੋਰਟ ’ਚ ਪ੍ਰਵੇਸ਼ ਕੀਤਾ। ਹਰਿਆਣਾ ਸਰਕਾਰ ਦੇ ਕੈਬਨਿਟ ਮੰਤਰੀ ਰਣਬੀਰ ਸਿੰਘ ਗੰਗਵਾ ਨੇ ਸੰਗਤ ਦਾ ਸਵਾਗਤ ਕਰਦੇ ਹੋਏ ਸਭ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜੱਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਸਿੱਧੀ ਉਡਾਣ ਸ਼ੁਰੂ ਕਰਨ ਲਈ ਹਰਿਆਣਾ ਸਰਕਾਰ ਦਾ ਧੰਨਵਾਦ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ