ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥ ਵਿਵਸਥਾ- ਰਾਸ਼ਟਰਪਤੀ ਦਰੋਪਦੀ ਮੁਰਮੂ
ਨਵੀਂ ਦਿੱਲੀ, 25 ਜਨਵਰੀ- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਗਣਤੰਤਰ ਦਿਵਸ 2026 ਦੀ ਪੂਰਬਲੀ ਸ਼ਾਮ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ, "ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਵੱਡੀ ਅਰਥਵਿਵਸਥਾ ਹੈ। ਵਿਸ਼ਵ ਪੱਧਰੀ ਅਨਿਸ਼ਚਿਤਤਾ ਦੇ ਬਾਵਜੂਦ, ਭਾਰਤ ਨਿਰੰਤਰ ਆਰਥਿਕ ਵਿਕਾਸ ਦਾ ਅਨੁਭਵ ਕਰ ਰਿਹਾ ਹੈ। ਅਸੀਂ ਨੇੜਲੇ ਭਵਿੱਖ ਵਿਚ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੇ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਵੱਲ ਵਧ ਰਹੇ ਹਾਂ।
ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੇ ਨਿਰਮਾਣ ਵਿਚ ਨਿਵੇਸ਼ ਕਰਕੇ, ਅਸੀਂ ਆਪਣੇ ਆਰਥਿਕ ਢਾਂਚੇ ਨੂੰ ਉੱਚ ਪੱਧਰ 'ਤੇ ਦੁਬਾਰਾ ਬਣਾ ਰਹੇ ਹਾਂ... ਆਜ਼ਾਦੀ ਤੋਂ ਬਾਅਦ ਦੇਸ਼ ਦੇ ਆਰਥਿਕ ਏਕੀਕਰਨ ਲਈ ਸਭ ਤੋਂ ਮਹੱਤਵਪੂਰਨ ਫੈਸਲਾ,ਜੀਐਸਟੀ ਦੇ ਲਾਗੂਕਰਨ ਨੇ 'ਇਕ ਰਾਸ਼ਟਰ, ਇਕ ਬਾਜ਼ਾਰ' ਦੀ ਧਾਰਨਾ ਨੂੰ ਸਥਾਪਿਤ ਕੀਤਾ ਹੈ। ਜੀਐਸਟੀ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਹਾਲੀਆ ਫੈਸਲੇ ਸਾਡੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨਗੇ। ਕਿਰਤ ਸੁਧਾਰਾਂ ਦੇ ਖੇਤਰ ਵਿਚ ਚਾਰ ਕਿਰਤ ਕੋਡ ਜਾਰੀ ਕੀਤੇ ਗਏ ਹਨ। ਇਹ ਸਾਡੇ ਕਾਮਿਆਂ ਨੂੰ ਲਾਭ ਪਹੁੰਚਾਉਣਗੇ ਅਤੇ ਉੱਦਮਾਂ ਦੇ ਵਿਕਾਸ ਨੂੰ ਤੇਜ਼ ਕਰਨਗੇ।.
;
;
;
;
;
;
;
;