ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਨੂੰ ਭਾਰਤ ਸਰਕਾਰ ਵਲੋਂ ਪਦਮਸ਼੍ਰੀ ਦੇਣ ਦਾ ਐਲਾਨ
ਕਿਸ਼ਨਗੜ੍ਹ, 25 ਜਨਵਰੀ (ਹੁਸਨ ਲਾਲ)- 26 ਜਨਵਰੀ ਨੂੰ ਗਣਤੰਤਰਤਾ ਦਿਵਸ ਮੌਕੇ ਕੇਂਦਰ ਸਰਕਾਰ ਵਲੋਂ ਵੱਖ-ਵੱਖ ਖੇਤਰਾਂ 'ਚ ਨਿਵੇਕਲੀਆ ਸੇਵਾਵਾਂ ਲੋਕ ਅਰਪਣ ਕਰਨ ਵਾਲੀਆਂ ਮਹਾਨ ਸ਼ਖਸੀਅਤਾਂ ਨੂੰ ਦੇਸ਼ ਦੇ ਸਰਵਉਚ ਸਨਮਾਨਾਂ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ।
ਇਸੇ ਸੰਦਰਭ ਤਹਿਤ ਸਮਾਜ ਸੇਵਾ ਪ੍ਰਤੀ ਨਿਭਾਈਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਦੇ ਨਾਲ-ਨਾਲ ਸਤਿਗੁਰੂ ਰਵਿਦਾਸ ਮਿਸ਼ਨ ਪ੍ਰਚਾਰ, ਪ੍ਰਸਾਰ ਤੇ ਮਾਨਵਤਾ ਦੇ ਭਲੇ ਹਿੱਤ ਨਿਭਾਈਆਂ ਜਾਂਦੀਆਂ ਅਨੇਕਾਂ ਸੇਵਾਵਾਂ ਬਦਲੇ ਕੇਂਦਰ ਸਰਕਾਰ ਵਲੋਂ ਰਵਿਦਾਸੀਆ ਕੌਮ ਦੇ ਮਹਾਨ ਸੰਤ ਮਹਾਂਪੁਰਸ਼, ਸੰਤ ਨਿਰੰਜਣ ਦਾਸ ਜੀ ਮਹਾਰਾਜ, ਮੌਜੂਦਾ ਗੱਦੀ ਨਸ਼ੀਨ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ (ਚੇਅਰਮੈਨ ਸ਼੍ਰੀ ਗੁਰੂ ਰਵਿਦਾਸ ਜਨਮ ਅਸਥਾਨ ਮੰਦਿਰ ਪਬਲਿਕ ਚੈਰੀਟੇਬਲ ਟਰੱਸਟ ਸੀਰ ਗੋਵਰਧਨਪੁਰ ਵਾਰਨਸੀ (ਯੂਪੀ) ਵਾਲਿਆਂ ਨੂੰ ਗਣਤੰਤਰਤਾ ਦਿਵਸ ਮੌਕੇ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਸਨਮਾਨ ਦੇ ਐਲਾਨ ਨਾਲ ਰਵਿਦਾਸੀਆ ਕੌਮ ਦੀਆਂ ਸਮੁੱਚੀਆਂ ਸੰਗਤਾਂ ਦੇ ਨਾਲ-ਨਾਲ ਸ੍ਰੀ ਗੁਰੂ ਰਵਿਦਾਸ ਪਬਲਿਕ ਚੈਰੀਟੇਬਲ ਟਰੱਸਟ ਤੇ ਡੇਰੇ ਦੇ ਸਮੂਹ ਸੇਵਾਦਾਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
;
;
;
;
;
;
;
;