JALANDHAR WEATHER

ਬੀ.ਸੀ.ਸੀ.ਆਈ. ਅਤੇ ਪੀ.ਸੀ.ਏ ਵਲੋਂ ਬੀ.ਸੀ.ਸੀ.ਆਈ. ਦੇ ਸਾਬਕਾ ਪ੍ਰਧਾਨ ਆਈ.ਐਸ.ਬਿੰਦਰਾ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਨਵੀਂ ਦਿੱਲੀ, 26 ਜਨਚਵਰੀ - ਕਾਂਗਰਸ ਨੇਤਾ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਉਪ-ਪ੍ਰਧਾਨ ਰਾਜੀਵ ਸ਼ੁਕਲਾ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਨੇ ਬੀ.ਸੀ.ਸੀ.ਆਈ. ਦੇ ਸਾਬਕਾ ਪ੍ਰਧਾਨ ਇੰਦਰਜੀਤ ਸਿੰਘ (ਆਈ.ਐਸ.) ਬਿੰਦਰਾ ਦੇ ਦਿਹਾਂਤ ਤੋਂ ਬਾਅਦ ਆਪਣਾ ਦੁੱਖ ਪ੍ਰਗਟ ਕੀਤਾ।
ਭਾਰਤੀ ਕ੍ਰਿਕਟ ਦੇ ਸਭ ਤੋਂ ਪ੍ਰਭਾਵਸ਼ਾਲੀ ਪ੍ਰਸ਼ਾਸਕਾਂ ਵਿਚੋਂ ਇਕ ਆਈ.ਐਸ. ਬਿੰਦਰਾ ਦਾ ਨਵੀਂ ਦਿੱਲੀ ਵਿਚ 84 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ।ਬੀ.ਸੀ.ਸੀ.ਆਈ. ਦੇ ਉਪ-ਪ੍ਰਧਾਨ ਰਾਜੀਵ ਸ਼ੁਕਲਾ ਨੇ ਕਿਹਾ, "ਬੀ.ਸੀ.ਸੀ.ਆਈ. ਦੇ ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਬਿੰਦਰਾ ਦੇ ਦਿਹਾਂਤ ਤੋਂ ਬਹੁਤ ਦੁੱਖ ਹੋਇਆ। ਮੈਂ ਉਨ੍ਹਾਂ ਨਾਲ ਬੀ.ਸੀ.ਸੀ.ਆਈ. ਵਿਚ ਕੰਮ ਕੀਤਾ ਸੀ ਅਤੇ ਉਨ੍ਹਾਂ ਨੂੰ ਇਕ ਦੂਰਦਰਸ਼ੀ ਨੇਤਾ ਪਾਇਆ ਜਿਸਨੇ ਪ੍ਰਸਾਰਣ ਅਧਿਕਾਰ ਵੇਚ ਕੇ ਬੀ.ਸੀ.ਸੀ.ਆਈ. ਨੂੰ ਮਾਲੀਆ ਲਿਆਂਦਾ। ਭਾਰਤੀ ਕ੍ਰਿਕਟ ਪ੍ਰਸ਼ਾਸਨ ਵਿਚ ਉਨ੍ਹਾਂ ਦੇ ਅਥਾਹ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਅਜ਼ੀਜ਼ਾਂ ਪ੍ਰਤੀ ਮੇਰੀਆਂ ਦਿਲੋਂ ਸੰਵੇਦਨਾਵਾਂ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ