ਗੁਰੂ ਹਰਸਹਾਏ ਵਿਖੇ ਧੂਮਧਾਮ ਨਾਲ ਮਨਾਇਆ 77 ਵਾ ਗਣਤੰਤਰ ਦਿਵਸ
ਗੁਰੂ ਹਰਸਹਾਏ (ਫ਼ਿਰੋਜ਼ਪੁਰ) 26 ਜਨਵਰੀ (ਕਪਿਲ ਕੰਧਾਰੀ/ਹਰਚਰਨ ਸਿੰਘ ਸੰਧੂ) - ਸਬ ਡਿਵੀਜ਼ਨ ਗੁਰੂ ਹਰਸਹਾਏ ਵਿਖੇ ਵੀ 77ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਪ੍ਰਸ਼ਾਸਨ ਵਲੋਂ ਦਾਣਾ ਮੰਡੀ ਵਿਖੇ ਆਯੋਜਿਤ ਕੀਤੇ ਸਮਾਗਮ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਹਰਬੰਸ ਸਿੰਘ ਨੇ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ ।ਇਸ ਮੌਕੇ 'ਤੇ ਪੁਲਿਸ ਟੁਕੜੀ ਨੇ ਮਾਰਚ ਪਾਸਟ ਕੀਤਾ।ਇਸ ਮੌਕੇ ਤੇ ਡੀ ਐਸ ਪੀ ਰਾਜਬੀਰ ਸਿੰਘ, ਥਾਣਾ ਮੁਖੀ ਗੁਰਜੰਟ ਸਿੰਘ, ਤਹਿਸੀਲਦਾਰ ਬੀਰਕਰਨ ਸਿੰਘ, ਸੁਪਰਡੈਂਟ ਕੇਵਲ ਕ੍ਰਿਸ਼ਨ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਸਮੇਤ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਦੇ ਵਿਦਿਆਰਥੀ, ਸਟਾਫ਼ ਅਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।
;
;
;
;
;
;
;
;