ਤਪਾ ਮੰਡੀ (ਬਰਨਾਲਾ) : ਐਸਡੀਐਮ ਆਯੂਸ਼ ਗੋਇਲ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ
ਤਪਾ ਮੰਡੀ (ਬਰਨਾਲਾ) 26 ਜਨਵਰੀ (ਵਿਜੇ ਸ਼ਰਮਾ) - 77ਵੇਂ ਗਣਤੰਤਰਤਾ ਦਿਵਸ ਸਮਾਰੋਹ ਮੌਕੇ ਸਬ ਡਿਵੀਜ਼ਨ ਦੇ ਐਸਡੀਐਮ ਆਯੂਸ਼ ਗੋਇਲ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ ਅਤੇ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ, ਮਾਰਕੀਟ ਕਮੇਟੀ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਤਹਿਸੀਲਦਾਰ ਉਂਕਾਰ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਸੋਨਿਕਾ ਬਾਂਸਲ, ਡੀਐਸਪੀ ਗੁਰਪ੍ਰੀਤ ਸਿੰਘ ਸਿੱਧੂ, ਥਾਣਾ ਇੰਚਾਰਜ ਸ਼ਰੀਫ ਖ਼ਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਕੌਂਸਲਰ ਅਤੇ ਸ਼ਹਿਰ ਵਾਸੀ ਹਾਜ਼ਰ ਸਨ।
;
;
;
;
;
;
;
;