ਗਣਤੰਤਰ ਦਿਵਸ ਮੌਕੇ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ 'ਤੇ ਸਖ਼ਤ ਸੁਰੱਖਿਆ ਪ੍ਰਬੰਧ
ਅਟਾਰੀ (ਅੰਮ੍ਰਿਤਸਰ), 26 ਜਨਵਰੀ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ) - ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਅਟਾਰੀ ਵਿਖੇ ਗਣਤੰਤਰ ਦਿਵਸ ਮੌਕੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ। ਪੀਐਚਜੀ ਇੰਚਾਰਜ ਸਿਕਿਉਰਟੀ ਅਟਾਰੀ ਸਰਹੱਦ ਨਰਾਇਣਜੀਤ ਸ਼ਰਮਾ ਵਲੋਂ ਦੱਸਿਆ ਗਿਆ ਹੈ ਕਿ 77ਵੇਂ ਗਣਤੰਤਰ ਦਿਵਸ ਨੂੰ ਸਮਰਪਿਤ ਕਸਟਮ ਗੇਟ ਨੰਬਰ 1, ਜੇਸੀਪੀ, ਇੰਟੀਗਰੇਟਡ ਚੈੱਕ ਪੋਸਟ ਅਟਾਰੀ, ਸ਼ਾਹੀ ਕਿਲ੍ਹਾ ਸਰਕਾਰੀ ਪਾਰਕ, ਆਈਸੀਪੀ ਮੁੱਖ ਦੁਆਰਾ ਅਤੇ ਚੁਫੇਰੇ ਬੀਐਸਐਫ, ਪੰਜਾਬ ਪੁਲਿਸ ਅਤੇ ਪੀਐਚਜੀ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ ਤਾਂ ਕਿ ਕੋਈ ਗਲਤ ਅਨਸਰ ਅਣਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ। ਉਨ੍ਹਾਂ ਕਿਹਾ ਕਿ ਤੜਕਸਾਰ ਤੋਂ ਹੀ ਭਾਰਤ ਦੇ ਵੱਖ-ਵੱਖ ਰਾਜਾਂ ਚੋਂ 26 ਜਨਵਰੀ ਦਾ ਸ਼ੁਭ ਦਿਹਾੜਾ ਅਟਾਰੀ ਸਰਹੱਦ 'ਤੇ ਮਨਾਉਣ ਲਈ ਵੱਡੀ ਗਿਣਤੀ ਵਿਚ ਲੋਕ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਅਟਾਰੀ ਸਰਹੱਦ 'ਤੇ ਪਹੁੰਚੀ ਜਨਤਾ ਨੂੰ ਸੀਮਾ ਸੁਰੱਖਿਆ ਬਲ ਵਲੋਂ ਰੀਟਰੀਟ ਸੈਰਾਮਨੀ ਦੀ ਰਸਮ ਹੋਣ ਵਾਲੇ ਸਥਾਨ ਦਰਸ਼ਕ ਗੈਲਰੀ ਵੱਲ ਜਲਦੀ ਹੀ ਜਾਣ ਦੀ ਇਜਾਜ਼ਤ ਦੇ ਦਿੱਤੀ ਜਾਵੇਗੀ।
;
;
;
;
;
;
;
;