ਨਵਾਂਸ਼ਹਿਰ ਚ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵਲੋਂ ਲਹਿਰਾਇਆ ਗਿਆ ਕੌਮੀ ਝੰਡਾ
ਨਵਾਂਸ਼ਹਿਰ 26 ਜਨਵਰੀ ( ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ) - ਨਵਾਂਸ਼ਹਿਰ ਦੇ ਆਈ.ਟੀ.ਆਈ. ਗਰਾਊਂਡ ਵਿਖੇ ਗਣਤੰਤਰ ਦਿਵਸ 'ਤੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ 'ਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਡਾ਼ ਬਲਬੀਰ ਸਿੰਘ ਕੈਬਿਨਟ ਮੰਤਰੀ ਪੰਜਾਬ ਵਲੋਂ ਕੀਤੀ ਗਈ। ਉਨ੍ਹਾਂ ਆਖਿਆ ਕਿ ਸਾਨੂੰ ਮਾਣ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਸ਼ਹੀਦ ਭਗਤ ਸਿੰਘ, ਬੱਬਰ ਕਰਮ ਸਿੰਘ, ਬੱਬਰ ਦਲੀਪ ਸਿੰਘ, ਬੱਬਰ ਕਾਬਲ ਸਿੰਘ ਵਰਗੇ ਮਹਾਨ ਯੋਧਿਆਂ ਨੇ ਜਨਮ ਲਿਆ ਅਤੇ ਦੇਸ਼ ਦੀ ਆਜ਼ਾਦੀ ਲਈ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਆਖਿਆ ਕਿ ਇਸ ਸਮੇਂ ਸਾਨੂੰ ਅਮਨ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣ ਦੀ ਲੋੜ ਹੈ ।ਇਸ ਸਮੇਂ ਦੇਸ਼ ਦੀ ਆਜ਼ਾਦੀ ਤੋਂ ਬਾਅਦ ਦੂਜੀ ਲੜਾਈ ਨਸ਼ਿਆਂ ਭ੍ਰਿਸ਼ਟਾਚਾਰ ਵਿਰੁੱਧ ਲੜਨ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਸਾਨੂੰ ਚਾਹੀਦਾ ਹੈ ਕਿ ਆਪਣੇ ਸਮਾਜ ਨੂੰ ਬਚਾਉਣ ਲਈ ਨਸ਼ਿਆਂ ਵਿਰੁੱਧ ਅਹਿਦ ਕਰੀਏ।
;
;
;
;
;
;
;
;