ਸ੍ਰੀ ਮੁਕਤਸਰ ਸਾਹਿਬ ਵਿਖੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲਹਿਰਾਇਆ ਕੌਮੀ ਝੰਡਾ
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ (ਰਣਜੀਤ ਸਿੰਘ ਢਿੱਲੋਂ) - ਸੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਅੱਜ ਗਣਤੰਤਰ ਦਿਵਸ ਮੌਕੇ ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ। ਉਨ੍ਹਾਂ ਵਲੋਂ ਪਰੇਡ ਤੋਂ ਸਲਾਮੀ ਲਈ ਗਈ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇਣ ਵਾਲਿਆਂ ਨੂੰ ਪ੍ਰਣਾਮ ਕੀਤਾ। ਉਨ੍ਹਾਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਦਾ ਵਰਣਨ ਕੀਤਾ ਅਤੇ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ। ਇਸ ਦੌਰਾਨ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਵੱਖ-ਵੱਖ ਵਿਭਾਗਾਂ ਵਲੋਂ ਝਾਕੀਆਂ ਵੀ ਕੱਢੀਆਂ ਗਈਆਂ। ਇਸ ਮੌਕੇ ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼, ਜ਼ਿਲ੍ਹਾ ਪੁਲਿਸ ਮੁਖੀ ਅਭਿਮਨਿਊ ਰਾਣਾ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
;
;
;
;
;
;
;
;