ਵਿਧਾਇਕ ਦੇਵ ਮਾਨ ਨੇ ਮ੍ਰਿਤਕ ਪੁਲਿਸ ਮੁਲਾਜ਼ਮ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ.
ਨਾਭਾ, 26 ਜਨਵਰੀ (ਜਗਨਾਰ ਸਿੰਘ ਦੁਲੱਦੀ) - ਪਿਛਲੀ ਦੇਰ ਸ਼ਾਮ ਨਾਭਾ 'ਚ ਕੁਝ ਨੌਜਵਾਨਾਂ ਵਲੋਂ ਇਕ ਪੁਲਿਸ ਮੁਲਾਜ਼ਮ ਦਾ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਮ੍ਰਿਤਕ ਪੁਲਿਸ ਮੁਲਾਜ਼ਮ ਦਾ ਪਰਿਵਾਰ ਸਦਮੇ ਵਿਚ ਹੈ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਸਥਾਨਕ ਸਿਵਲ ਹਸਪਤਾਲ ਵਿਖੇ ਪਹੁੰਚੇ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪਰਿਵਾਰ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ। ਉਨ੍ਹਾਂ ਨੇ ਪੁਲਿਸ ਨੂੰ ਸਖ਼ਤ ਹਦਾਇਤ ਜਾਰੀ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਇਸ ਮਾਮਲੇ ਵਿਚ ਢਿੱਲ ਨਾ ਵਰਤੀ ਜਾਵੇ।
;
;
;
;
;
;
;
;