ਕਿਸਾਨ ਯੂਨੀਅਨ ਦੇ ਆਗੂਆਂ ਨੇ ਗੁਰੂ ਹਰਸਹਾਏ ਵਿਖੇ ਕੱਢਿਆ ਟਰੈਕਟਰ ਮਾਰਚ
ਗੁਰੂ ਹਰਸਹਾਏ (ਫ਼ਿਰੋਜ਼ਪੁਰ), 26 ਜਨਵਰੀ (ਹਰਚਰਨ ਸਿੰਘ ਸੰਧੂ/ਕਪਿਲ ਕੰਧਾਰੀ) - ਗੁਰੂ ਹਰਸਹਾਏ ਵਿਖੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਵੱਖ-ਵੱਖ ਕਿਸਾਨ ਯੂਨੀਅਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਟਰੈਕਟਰ ਮਾਰਚ ਕੱਢਿਆ ਗਿਆ। ਇਹ ਟਰੈਕਟਰ ਮਾਰਚ ਗੁਰੂ ਹਰਸਹਾਏ ਦੀ ਦਾਣਾ ਮੰਡੀ ਤੋਂ ਸ਼ੁਰੂ ਕਰਕੇ ਸ਼ਾਂਤਮਈ ਢੰਗ ਨਾਲ ਪੂਰੇ ਬਾਜ਼ਾਰ ਸਮੇਂਤ ਮੁਕਤਸਰ ਰੋਡ, ਫ਼ਰੀਦਕੋਟ ਰੋਡ ਰਾਹੀਂ ਹੁੰਦਾ ਹੈ ਹੋਇਆ ਉਪ ਮੰਡਲ ਮੈਜਿਸਟ੍ਰੇਟ ਦੇ ਦਫ਼ਤਰ ਸਾਹਮਣੇ ਸਮਾਪਤ ਕੀਤਾ ਗਿਆ ਜਿਥੇ ਕਿਸਾਨਾਂ ਨੇ ਰੋਸ਼ ਪ੍ਰਦਰਸ਼ਨ ਕੀਤਾ।ਇਸ ਸਬੰਧੀ ਗੁਰਮੀਤ ਸਿੰਘ ਮੋਠਾਂਵਾਲਾ, ਜਸਵਿੰਦਰ ਸਿੰਘ ਸਰੀਹਵਾਲਾ, ਗੁਰਮੀਤ ਸਿੰਘ ਮਹਿਮਾ, ਸੁਖਦੇਵ ਸਿੰਘ ਢੋਟ,ਗੁਰਬਚਨ ਸਿੰਘ ,ਪ੍ਰਤਾਪ ਸਿੰਘ, ਦੀਸ਼ਾ ਸਿੰਘ ,ਸਤਪਾਲ ਸਿੰਘ, ਬਚਿੱਤਰ ਸਿੰਘ ,ਲਾਭ ਸਿੰਘ ,ਪ੍ਰਤਾਪ ਸਿੰਘ ਮੋਠਾਵਾਲਾ ਆਦਿ ਸਮੇਤ ਹੋਰ ਵੱਖ-ਵੱਖ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਕਿਸਾਨਾਂ ਦੀਆਂ ਲਟਕਦੀਆਂ ਤੇ ਜ਼ਰੂਰੀ ਮੰਗਾਂ ਜਿਵੇਂ ਬੀਜ ਸੋਧ ਬਿੱਲ ਬਾਰੇ, ਨਰੇਗਾ ਦੇ ਨਵੇਂ ਸੋਧ ਦੀ ਵਿਰੋਧਤਾ ਬਾਰੇ, ਫ਼ਸਲਾਂ ਤੇ ਐਮਐਸਪੀ ਦੀ ਗਰੰਟੀ ਦੇਣ ਬਾਰੇ, ਕਿਸਾਨਾਂ ਮਜਦੂਰਾਂ ਦੇ ਕਰਜ਼ਾ ਮਾਫ਼ੀ ਬਾਰੇ, ਸਰਕਾਰ ਨੂੰ ਜਾਣੂੰ ਕਰਵਾਇਆ ਗਿਆ ਹੈ। ਇਨ੍ਹਾਂ ਮੰਗਾਂ ਨੂੰ ਲੈ ਕੇ ਹੀ ਕੇਂਦਰ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਕਿਸਾਨਾਂ ਵਲੋਂ ਗਣਤੰਤਰ ਦਿਵਸ ਦੇ ਮੌਕੇ ਟਰੈਕਟਰ ਮਾਰਚ ਕੱਢਿਆ ਗਿਆ ਹੈ । ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਤੇ ਪੰਜਾਬ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਮੰਨ ਕੇ ਤੁਰੰਤ ਲਾਗੂ ਕਰਨਾ ਚਾਹੀਦਾ ਹੈ, ਕਿਉਂਕਿ ਕਿਸਾਨ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ।
;
;
;
;
;
;
;
;