ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ, 26 ਜਨਵਰੀ (ਜਸਵੰਤ ਸਿੰਘ ਜੱਸ) - ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੱਕ ਵਿਸ਼ਾਲ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਕੀਤਾ ਗਿਆ ਹੈ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਸ਼ਬਦ ਕੀਰਤਨ ਜਥੇ, ਗਤਕਾ ਪਾਰਟੀਆਂ, ਸਕੂਲੀ ਬੱਚੇ ਅਤੇ ਹੋਰ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਨਾਲ ਨਾਲ ਸ੍ਰੀ ਦਰਬਾਰ ਸਾਹਿਬ ਦੇ ਅਡੀਸ਼ਨਲ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਧਰਮ ਪ੍ਰਚਾਰ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਜਤਿੰਦਰ ਪਾਲ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ, ਮੈਨੇਜਰ ਜਸਪਾਲ ਸਿੰਘ ਢੱਡੇ, ਬਿਕਰਮਜੀਤ ਸਿੰਘ, ਇਕਬਾਲ ਸਿੰਘ ਮੁਖੀ ਸੇਵਕ ਜੱਥਾ ਕੜਾਹ ਪ੍ਰਸ਼ਾਦ ਦੇ ਪ੍ਰਬੰਧਕ ਜਗਜੀਤ ਸਿੰਘ ਖਾਲਸਾ ਸਤਿੰਦਰਪਾਲ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਸ਼੍ਰੋਮਣੀ ਕਮੇਟੀ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਅਧਿਕਾਰੀ ਦੇ ਕਰਮਚਾਰੀ ਹਾਜ਼ਰ ਹਨ। ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਗੁਜ਼ਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਚਾਟੀ ਵਿੰਡ ਚੌਂਕ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ। ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਅੱਜ ਰਾਤ ਨੂੰ ਅਤੇ ਕੱਲ੍ਹ ਸਾਰਾ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ।
;
;
;
;
;
;
;
;