76ਵੇਂ ਗਣਤੰਤਰ ਦਿਵਸ ਮੌਕੇ ਸਬ ਤਹਿਸੀਲ ਰਾਜਾਸਾਂਸੀ 'ਚ ਐਸ. ਡੀ. ਐਮ. ਲੋਪੋਕੇ ਨੇ ਤਿਰੰਗਾ ਝੰਡਾ ਲਹਿਰਾਇਆ
ਰਾਜਾਸਾਂਸੀ, 26 ਜਾਨਵਰੀ (ਹਰਦੀਪ ਸਿੰਘ ਖੀਵਾ)- 26 ਜਨਵਰੀ ਨੂੰ 77ਵੇਂ ਗਣਤੰਤਰ ਦਿਵਸ ਮੌਕੇ ਸਬ ਤਹਿਸੀਲ ਰਾਜਾਸਾਂਸੀ ’ਚ ਵਿਸ਼ੇਸ਼ ਸਮਾਗਮ ਦੌਰਾਨ ਸ੍ਰੀ ਖੁਸ਼ਪ੍ਰੀਤ ਸਿੰਘ ਉਪ ਮੰਡਲ ਮੈਜਿਸਟਰੇਟ ਲੋਪੋਕੇ ਵਲੋਂ ਤਿਰੰਗਾ ਲਹਿਰਾਉਣ ਦੀ ਰਸਮ ਨਿਭਾਈ ਗਈ। ਉਪਰੰਤ ਉਪ ਮੰਡਲ ਮੈਜਿਸਟ੍ਰੇਟ ਲੋਪੋਕੇ ਅਤੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਕੌਮੀ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਦੌਰਾਨ ਰਾਜਾਸਾਂਸੀ ਦੇ ਸਕੂਲਾਂ ਦੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਗਿੱਧਾ, ਭੰਗੜਾ, ਲੋਕ ਗੀਤ ਤੇ ਦੇਸ਼ ਭਗਤੀ ਸਕਿੱਟਾਂ ਪੇਸ਼ ਕਰਕੇ ਸਰੋਤਿਆਂ ਨੂੰ ਕੀਲ ਕੇ ਰੱਖਿਆ। ਉਪ ਮੰਡਲ ਮੈਜਿਸਟ੍ਰੇਟ ਖੁਸ਼ਪ੍ਰੀਤ ਸਿੰਘ ਵਲੋਂ ਸੰਬੋਧਨ ਕਰਦਿਆਂ ਸਮੂਹ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਜਬਰ ਅਤੇ ਜ਼ੁਲਮ ਦਾ ਦਲੇਰੀ ਨਾਲ ਸਾਹਮਣਾ ਕਰਦੇ ਹੋਏ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋ ਜਾਣ ਵਾਲੇ ਆਪਣੇ ਨਾਇਕਾਂ ਨੂੰ ਇਸ ਗਣਤੰਤਰ ਦਿਵਸ ‘ਤੇ ਪ੍ਰਣਾਮ ਕਰਦੇ ਹਾਂ।
ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਤੋਂ ਇਲਾਵਾ ਵਿਸ਼ੇਸ਼ ਤੌਰ ’ਤੇ ਪੁੱਜੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਤੇ ਮੈਡਮ ਸੋਨੀਆਂ ਮਾਨ, ਤਹਿਸੀਲਦਰ ਕਮਲਦੀਪ ਸਿੰਘ ਬਰਾੜ, ਹਰੀਸ਼ ਕੁਮਾਰ ਨਾਇਬ ਤਹਿਸੀਲਦਾਰ ਲੋਪੋਕੇ, ਰਮਿੰਦਰਪਾਲ ਸਿੰਘ ਨਾਇਬ ਤਹਿਸੀਲਦਾਰ ਰਾਜਾਸਾਂਸੀ, ਵਰੁਣ ਕੁਮਾਰ ਚੇਅਰਮੈਨ ਮਾਰਕੀਟ ਕਮੇਟੀ, ਬੀ ਡੀ ਪੀ ਓ ਹਰਸ਼ਾ ਛੀਨਾ ਪ੍ਰਗਟ ਸਿੰਘ ਤੇ ਨਗਰ ਪੰਚਾਇਤ ਰਾਜਾਸਾਂਸੀ ਦੇ ਅਧਿਕਾਰੀਆਂ ਵਲੋਂ ਆਜ਼ਾਦੀ ਘੁਲਾਟੀਏ ਦੇ ਪਰਿਵਾਰਕ ਮੈਂਬਰਾਂ ਦਾ ਵਿਸੇਸ ਕਰਕੇ ਸਨਮਾਨ ਕੀਤਾ ਗਿਆ।
;
;
;
;
;
;
;
;