ਗੜ੍ਹਸ਼ੰਕਰ ਵਿਖੇ ਐਸ. ਡੀ. ਐਮ. ਸੰਜੀਵ ਕੁਮਾਰ ਗੌੜ ਨੇ ਤਿਰੰਗਾ ਝੰਡਾ ਲਹਿਰਾਇਆ
ਗੜ੍ਹਸ਼ੰਕਰ, 26 ਜਨਵਰੀ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਕਰਵਾਏ ਗਏ ਸਬ ਡਵੀਜ਼ਨ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਐਸ. ਡੀ. ਐਮ. ਸੰਜੀਵ ਕੁਮਾਰ ਗੌੜ ਵਲੋਂ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ ਨੇ ਪ੍ਰੇਡ ਤੋਂ ਸਲਾਮੀ ਲੈਣ ਉਪਰੰਤ ਆਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
;
;
;
;
;
;
;
;